ਕਾਂਗਰਸੀ ਉਮੀਦਵਰ ਭਾਰਤ ਭੂਸ਼ਨ ਆਸ਼ੂ ਵਲੋਂ ਨਾਮਜ਼ਦਗੀ ਪੱਤਰ ਦਾਖਲ

ਲੁਧਿਆਣਾ, 29 ਮਈ (ਰੂਪੇਸ਼ ਕੁਮਾਰ)- ਸਾਬਕਾ ਕੈਬਿਨੇਟ ਮੰਤਰੀ ਤੇ ਕਾਂਗਰਸ ਦੇ ਹਲਕਾ ਪੱਛਮੀ ਤੋਂ ਉਮੀਦਵਾਰ ਭਾਰਤ ਭੂਸ਼ਨ ਆਸ਼ੂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਸੀਨੀਅਰ ਕਾਂਗਰਸੀ ਆਗੂ ਕਿਸ਼ੋਰੀ ਲਾਲ ਸ਼ਰਮਾ, ਪੰਜਾਬ ਕਾਂਗਰਸ ਦੇ ਇੰਚਾਰਜ਼ ਭੁਪੇਸ਼ ਬਘੇਲ, ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ ਤੇ ਰਾਣਾ ਗੁਰਜੀਤ ਸਿੰਘ ਸਮੇਤ ਕਈ ਸੀਨੀਅਰ ਕਾਂਗਰਸੀ ਆਗੂ ਮੌਜੂਦ ਰਹੇ। ਇਸ ਦੌਰਾਨ ਇਨ੍ਹਾਂ ਆਗੂਆਂ ਨੇ ਪੰਜਾਬ ਸਰਕਾਰ ’ਤੇ ਜੰਮ ਕੇ ਨਿਸ਼ਾਨਾ ਵੀ ਸਾਧਿਆ।