JALANDHAR WEATHER

ਦਲ ਖਾਲਸਾ ਵਲੋਂ ਘੱਲੂਘਾਰਾ ਦਿਵਸ ਸੰਬੰਧੀ 5 ਜੂਨ ਨੂੰ ਅੰਮ੍ਰਿਤਸਰ ’ਚ ਘੱਲੂਘਾਰਾ ਯਾਦਗਾਰੀ ਮਾਰਚ ਕੱਢਣ ਦਾ ਐਲਾਨ

ਅੰਮ੍ਰਿਤਸਰ, 29 ਮਈ (ਜਸਵੰਤ ਸਿੰਘ ਜੱਸ)- ਸਿੱਖ ਜਥੇਬੰਦੀ ਦਲ ਖਾਲਸਾ ਵਲੋਂ ਘੱਲੂਘਾਰਾ ਦਿਵਸ ਦੇ ਸੰਬੰਧ ਵਿਚ ਪੰਜ ਜੂਨ ਨੂੰ ਗੁਰੂ ਨਗਰੀ ਅੰਮ੍ਰਿਤਸਰ ਵਿਚ ਸ਼ਾਮ 5 ਵਜੇ ਘੱਲੂਘਾਰਾ ਯਾਦਗਾਰੀ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਬੰਦੀ ਦੇ ਆਗੂਆਂ ਭਾਈ ਕਵਰਪਾਲ ਸਿੰਘ ਅਤੇ ਪਰਮਜੀਤ ਸਿੰਘ ਮੰਡ ਨੇ ਦੱਸਿਆ ਕਿ ਘੱਲੂਘਾਰਾ ਯਾਦਗਾਰੀ ਮਾਰਚ ਪੰਜ ਜੂਨ ਨੂੰ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਤੋਂ ਸ਼ਾਮ ਨੂੰ ਸ਼ੁਰੂ ਹੋ ਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ ਅਤੇ ਘੱਲੂਘਾਰਾ ਹਾਂਜੀ ਸ਼ਹੀਦਾਂ ਨਮਿੱਤ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਥੇਬੰਦੀ ਵਲੋਂ ਹਰ ਸਾਲ ਵਾਂਗ 6 ਜੂਨ ਨੂੰ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਗਿਆ ਹੈ ਪਰ ਇਸ ਬੰਦ ਦੌਰਾਨ ਮੈਡੀਕਲ ਸਟੋਰ, ਹਸਪਤਾਲ ਅਤੇ ਸਿਹਤ ਸੇਵਾਵਾਂ ਨਾਲ ਸੰਬੰਧਿਤ ਹੋਰ ਅਦਾਰਿਆਂ ਅਤੇ ਆਵਾਜਾਈ ਨੂੰ ਬੰਦ ਤੋਂ ਛੋਟ ਹੋਵੇਗੀ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ