ਨਿਤਿਨ ਕੋਹਲੀ ‘ਆਪ’ ’ਚ ਸ਼ਾਮਿਲ

ਜਲੰਧਰ, 29 ਮਈ- ਜਲੰਧਰ ਦੇ ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ (ਆਪ) ਵਿਚ ਸ਼ਾਮਿਲ ਹੋ ਗਏ ਹਨ। ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਿਲ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੂੰ ਹਲਕਾ ਸੈਂਟਰਲ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਹ ਉੱਥੇ ਇਕ ਦਫ਼ਤਰ ਵੀ ਖੋਲ੍ਹਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣਨਗੇ।