ਲੁਧਿਆਣਾ ਪੱਛਮੀ ਜ਼ਿਮਨੀ ਚੋਣ - ਅਕਾਲੀ ਦਲ ਦੇ ਉਮੀਦਵਾਰ ਘੁੰਮਣ ਨੇ ਭਰਿਆ ਨਾਮਜ਼ਦਗੀ ਪਰਚਾ

ਲੁਧਿਆਣਾ, 29 ਮਈ (ਜਗਮੀਤ ਸਿੰਘ)- ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਹੋਣ ਵਾਲੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਨੇ ਅੱਜ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ, ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ, ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ, ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਦਲਿਤ ਆਗੂ ਨਰੇਸ਼ ਧੀਂਗਾਨ ਅਤੇ ਹੋਰ ਸੀਨੀਅਰ ਆਗੂਆਂ ਅਤੇ ਟਕਸਾਲੀ ਵਰਕਰਾਂ ਸਮੇਤ ਆਪਣਾ ਨਾਮਜ਼ਦਗੀ ਪਰਚਾ ਭਰਿਆ। ਨਾਮਜ਼ਦਗੀ ਪਰਚਾ ਭਰਨ ਤੋਂ ਪਹਿਲਾਂ ਘੁੰਮਣ ਨੇ ਹਲਕਾ ਪੱਛਮੀ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਉੱਪਰ ਮੱਥਾ ਟੇਕਿਆ ਅਤੇ ਫਿਰ ਰੋਡ ਸ਼ੋਅ ਕੱਢਦੇ ਹੋਏ ਜਿਲਾ ਪ੍ਰਬੰਧਕੀ ਕੰਪਲੈਕਸ ਪਹੁੰਚ ਕੇ ਆਪਣੀ ਨਾਮਜ਼ਦਗੀ ਦਾਖਿਲ ਕੀਤੀ।