JALANDHAR WEATHER

ਰਮਨ ਅਰੋੜਾ ਦਾ ਵਿਜੀਲੈਂਸ ਨੂੰ ਮਿਲਿਆ 4 ਦਿਨ ਦਾ ਹੋਰ ਰਿਮਾਂਡ

ਜਲੰਧਰ, 29 ਮਈ (ਚਨਦੀਪ ਭੱਲਾ)-ਰਮਨ ਅਰੋੜਾ ਦਾ ਵਿਜੀਲੈਂਸ ਨੂੰ ਚਾਰ ਦਿਨ ਦਾ ਹੋਰ ਰਿਮਾਂਡ ਮਿਲਿਆ ਹੈ ਤੇ ਸੀ. ਜੇ. ਐਮ. ਸੁਸ਼ੀਲ ਬੋਧ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਫਸੇ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਅੱਜ ਵਿਜੀਲੈਂਸ ਵਲੋਂ 5 ਦਿਨਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅਦਾਲਤ ਵਿਚ ਪੇਸ਼ ਕੀਤਾ ਗਿਆ। ਵਿਜੀਲੈਂਸ ਟੀਮ ਨੇ ਇਕ ਵਾਰ ਫਿਰ ਅਦਾਲਤ ਤੋਂ ਰਮਨ ਅਰੋੜਾ ਦਾ 7 ਦਿਨਾਂ ਦਾ ਰਿਮਾਂਡ ਮੰਗਿਆ। ਵਿਜੀਲੈਂਸ ਨੇ ਅਦਾਲਤ ਤੋਂ ਰਮਨ ਅਰੋੜਾ ਦਾ 4 ਦਿਨਾਂ ਦਾ ਰਿਮਾਂਡ ਪ੍ਰਾਪਤ ਕੀਤਾ। ਇਸ ਦੌਰਾਨ ਦੋਵਾਂ ਧਿਰਾਂ ਦੇ ਵਕੀਲਾਂ ਵਲੋਂ ਅਦਾਲਤ ਵਿਚ ਦਲੀਲਾਂ ਪੇਸ਼ ਕੀਤੀਆਂ। ਕੇਸ ਬਾਰੇ ਜਾਣਕਾਰੀ ਦਿੰਦੇ ਹੋਏ ਵਕੀਲ ਨੇ ਕਿਹਾ ਕਿ ਦਲੀਲਾਂ ਪਹਿਲਾਂ ਵਾਂਗ ਹੀ ਸਨ।

ਇਸ ਦੌਰਾਨ ਕੁਝ ਹੋਰ ਲੋਕਾਂ ਦੀ ਸੂਚੀ ਵਿਚ 3 ਲੋਕਾਂ ਦੇ ਨਾਮ ਲਿਖੇ ਗਏ ਸਨ ਜਿਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਵਿਜੀਲੈਂਸ ਨੇ ਕੋਈ ਨਵੀਂ ਦਲੀਲ ਨਹੀਂ ਦਿੱਤੀ। ਇਸ ਦੌਰਾਨ ਸੋਨੇ ਵਿਚ ਥੋੜ੍ਹਾ ਜਿਹਾ ਅੰਤਰ ਪਾਇਆ ਗਿਆ। ਰਜਿਸਟਰੀ ਬਾਰੇ ਕਿਹਾ ਗਿਆ ਕਿ ਇਹ ਸਭ ਅਦਾਲਤ ਨੂੰ ਦਿਖਾਇਆ ਗਿਆ ਹੈ। ਜਾਇਦਾਦ ਸਬੰਧੀ ਵਿਜੀਲੈਂਸ ਵਲੋਂ ਕੁਝ ਲੋਕਾਂ ਦੇ ਬਿਆਨ ਦਰਜ ਕੀਤੇ ਗਏ ਹਨ। ਵਿਜੀਲੈਂਸ ਨੇ ਤਿੰਨਾਂ ਲੋਕਾਂ ਸਬੰਧੀ ਅਦਾਲਤ ਵਿਚ ਕੋਈ ਬਿਆਨ ਨਹੀਂ ਦਿੱਤਾ। ਹਾਲਾਂਕਿ ਰਾਜੂ, ਮਹੇਸ਼ ਬਖਸ਼ੀ ਅਤੇ ਰਾਜਨ ਦੇ ਨਾਮ ਅਦਾਲਤ ਵਿਚ ਪੇਸ਼ ਕੀਤੇ ਗਏ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ, ਜਿਸ ਤੋਂ ਬਾਅਦ ਵਿਜੀਲੈਂਸ ਨੂੰ ਅਦਾਲਤ ਤੋਂ 4 ਦਿਨ ਦਾ ਰਿਮਾਂਡ ਮਿਲ ਗਿਆ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ