JALANDHAR WEATHER

ਸ. ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ 'ਤੇ ਜਥੇ. ਰਣੀਕੇ ਨੇ ਪ੍ਰਗਟਾਇਆ ਦੁੱਖ

ਅਟਾਰੀ, 29 ਮਈ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਅਨੁਸੂਚਿਤ ਜਾਤੀ ਵਿੰਗ ਦੇ ਕੌਮੀ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਮੰਤਰੀ ਜਥੇਦਾਰ ਗੁਲਜਾਰ ਸਿੰਘ ਰਣੀਕੇ ਨੇ ਗਰੀਬਾਂ ਦੇ ਮਸੀਹਾ ਮਹਿਰੂਮ ਸਾਬਕਾ ਮੁੱਖ ਮੰਤਰੀ ਸ ਪ੍ਰਕਾਸ਼ ਸਿੰਘ ਬਾਦਲ ਦੇ ਬਹੁਤ ਨਜ਼ਦੀਕੀ ਸਾਥੀ ਸਾਬਕਾ ਮੰਤਰੀ ਸ ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜਥੇਦਾਰ ਗੁਲਜਾਰ ਸਿੰਘ ਰਨੀਕੇ ਨੇ ਕਿਹਾ ਕਿ ਸਵੀ: ਸੁਖਦੇਵ ਸਿੰਘ ਢੀਂਡਸਾ ਜਿਨ੍ਹਾਂ ਨੇ ਪੰਥ ਅਤੇ ਪੰਜਾਬ ਪ੍ਰਤੀ ਸਮਰਪਣ ਭਾਵਨਾ ਨਾਲ ਕੌਮੀ ਰਾਜਨੀਤੀ ਵਿਚ ਉੱਚੇ ਮੁਕਾਮ ਹਾਸਲ ਕੀਤੇ ਤੇ ਉਨਾਂ ਵੱਲੋਂ ਅਕਾਲੀ ਦਲ ਦੀਆਂ ਵੱਖ ਵੱਖ ਸਮੇਂ ਸਰਕਾਰਾਂ ਮੌਕੇ ਪੰਜਾਬ ਦੇ ਹਿੱਤਾਂ ਲਈ ਅੱਗੇ ਆ ਕੇ ਇਤਿਹਾਸਿਕ ਫੈਸਲਿਆਂ ਵਿੱਚ ਆਪਣੀ ਸ਼ਮੂਲੀਅਤ ਜਿੰਮੇਵਾਰੀ ਨਾਲ ਨਿਭਾਈ ਸੀ I ਉਨ੍ਹਾਂ ਕਿਹਾ ਕਿ ਸ. ਢੀਂਡਸਾ ਦਾ ਅਕਾਲ ਚਲਾਣਾ ਢੀਂਡਸਾ ਪਰਿਵਾਰ ਦੇ ਨਾਲ-ਨਾਲ ਦੇਸ਼ ਅਤੇ ਪੰਜਾਬ ਤੇ ਉਨਾ ਦੇ ਪਰਿਵਾਰ ਸਾਕ ਸਬੰਧੀ ਰਿਸ਼ਤੇਦਾਰਾਂ ਭੈਣ ਭਰਾਵਾਂ ਨੂੰ ਵੀ ਵੱਡਾ ਸਦਮਾ ਤੇ ਘਾਟਾ ਪੁੱਜਾ ਹੈ I ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਮੈਂਬਰ ਰਾਜ ਸਭਾ ਹੁੰਦਿਆਂ ਜੋ ਉਨਾਂ ਵੱਲੋਂ ਸਵੀ: ਸ ਪ੍ਰਕਾਸ਼ ਸਿੰਘ ਬਾਦਲ ਦੀ ਤਰਜ ਤੇ ਵਿਕਾਸ ਵਿੱਚ ਯੋਗਦਾਨ ਪਾਏ ਹਨ ਉਨ੍ਹਾਂ ਲਈ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਮੌਕੇ ਜਥੇ: ਗੁਲਜਾਰ ਸਿੰਘ ਰਨੀਕੇ ਨੇ ਸਵਰਗੀ ਸ ਸੁਖਦੇਵ ਸੁਖਦੇਵ ਸਿੰਘ ਢੀਡਸਾ ਦੇ ਸਪੁੱਤਰ ਸ ਪਰਮਿੰਦਰ ਸਿੰਘ ਢੀਂਡਸਾ ਦੇ ਪਰਿਵਾਰ ਨਾਲ ਰਣੀਕੇ ਪਰਿਵਾਰ ਵੱਲੋਂ l ਹਮਦਰਦੀ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਇਸ ਮੌਕੇ ਢੀਨਸਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿੱਚ ਸ ਮਗਵਿੰਦਰ ਸਿੰਘ ਖਾਪੜਖੇੜੀ, ਗੁਰਿੰਦਰ ਪਾਲ ਸਿੰਘ ਲਾਲੀ ਰਣੀਕੇ ਦੋਵੇਂ ਸ਼੍ਰੋਮਣੀ ਕਮੇਟੀ ਮੈਂਬਰ, ਸੀਨੀਅਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਅੰਮ੍ਰਿਤਸਰ ਸਮੇਤ ਹਲਕਾ ਅਟਾਰੀ ਦੇ ਸੀਨੀਅਰ ਅਕਾਲੀ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ I 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ