JALANDHAR WEATHER

ਅੱਜ ਜੱਦੀ ਪਿੰਡ ਉਭਾਵਾਲ ਵਿਖੇ ਪੁੱਜੇਗੀ ਸੁਖਦੇਵ ਸਿੰਘ ਢੀਂਡਸਾ ਦੀ ਮਿ੍ਤਕ ਦੇਹ

ਚੰਡੀਗੜ੍ਹ, 30 ਮਈ- ਸਾਬਕਾ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਅੰਤਿਮ ਸੰਸਕਾਰ ਅੱਜ ਸੰਗਰੂਰ ਜ਼ਿਲ੍ਹੇ ਦੇ ਉਨ੍ਹਾਂ ਦੇ ਜੱਦੀ ਪਿੰਡ ਉਭਾਵਾਲ ਵਿਖੇ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸਵੇਰੇ ਉਨ੍ਹਾਂ ਦੀ ਦੇਹ ਨੂੰ ਚੰਡੀਗੜ੍ਹ ਤੋਂ ਰਾਜਪੁਰਾ, ਪਟਿਆਲਾ, ਭਵਾਨੀਗੜ੍ਹ ਰਾਹੀਂ 10:30 ਤੋਂ 11:00 ਵਜੇ ਦੇ ਵਿਚਕਾਰ ਸੰਗਤ ਦੇ ਅੰਤਿਮ ਦਰਸ਼ਨ ਲਈ ਸੰਗਰੂਰ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਲਿਆਂਦਾ ਜਾਵੇਗਾ। ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਉਭਾਵਾਲ ਸੰਗਰੂਰ ਵਿਖੇ ਦੁਪਹਿਰ 3 ਵਜੇ ਦੇ ਕਰੀਬ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਵੀਰਵਾਰ ਨੂੰ ਉਨ੍ਹਾਂ ਦੀ ਦੇਹ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਤੋਂ ਚੰਡੀਗੜ੍ਹ ਲਿਜਾਇਆ ਗਿਆ ਸੀ, ਜਿੱਥੇ ਕਈ ਮਸ਼ਹੂਰ ਹਸਤੀਆਂ ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਪਹੁੰਚੀਆਂ ਸਨ। ਇਸ ਦੌਰਾਨ ਅਕਾਲੀ ਦਲ, ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਦੇ ਆਗੂ ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਪਹੁੰਚੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ