JALANDHAR WEATHER

ਡਰੱਗ ਕੰਟਰੋਲ ਵਿਭਾਗ ਅਤੇ ਪੰਜਾਬ ਪੁਲਿਸ ਵਲੋਂ ਮੈਡੀਕਲ ਸਟੋਰਾਂ 'ਤੇ ਛਾਪੇਮਾਰੀ

 ਫ਼ਾਜ਼ਿਲਕਾ, 30 ਮਈ (ਬਲਜੀਤ ਸਿੰਘ) - ਯੁੱਧ ਨਸ਼ਿਆਂ ਵਿਰੁੱਧ ਮੁਹਿਮ ਦੇ ਤਹਿਤ ਫ਼ਾਜ਼ਿਲਕਾ ਵਿਖੇ ਡਰੱਗ ਕੰਟਰੋਲ ਵਿਭਾਗ ਅਤੇ ਪੰਜਾਬ ਪੁਲਿਸ ਵਲੋਂ ਸਾਂਝੇ ਤੌਰ ਮੈਡੀਕਲ ਸਟੋਰਾਂ 'ਤੇ ਛਾਪੇਮਾਰੀ ਕੀਤੀ ਗਈ।ਇਸ ਕਾਰਵਾਈ ਦੇ ਤਹਿਤ ਡਰੱਗ ਕੰਟਰੋਲ ਅਫ਼ਸਰ ਅਤੇ ਸਿਟੀ ਥਾਣਾ ਪੁਲਿਸ ਦੀ ਟੀਮ ਵਲੋਂ ਨਰਕੋਟਿਕ ਗਤੀਵਿਧੀਆਂ ਦੀਆਂ ਸ਼ਿਕਾਇਤਾਂ ਮਿਲਣ ਮਗਰੋਂ ਸਾਂਝੇ ਤੌਰ 'ਤੇ ਫਾਜ਼ਿਲਕਾ ਦੇ ਵੱਖ-ਵੱਖ ਮੈਡੀਕਲਾਂ ਸਟੋਰ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦੇ ਹੋਏ ਡਰੱਗ ਕੰਟਰੋਲ ਅਫ਼ਸਰ ਹਰਿਤਾ ਬੰਸਲ ਅਤੇ ਐਸਐਚਓ ਲੇਖਰਾਜ ਬੰਟੀ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਕਿ ਸਿਵਿਲ ਹਸਪਤਾਲ ਦੇ ਨਜ਼ਦੀਕ ਕੁਝ ਮੈਡੀਕਲ ਸਟੋਰਾਂ 'ਤੇ ਨਸ਼ੇ ਦੀਆਂ ਦਵਾਈਆਂ ਵੇਚੀਆਂ ਜਾਂਦੀਆਂ ਹਨ, ਜਿਸ ਦੇ ਤਹਿਤ ਉਨ੍ਹਾਂ ਵੱਲੋਂ ਹੁਣ ਤੱਕ 2-3 ਦੁਕਾਨਾਂ ਦੀ ਚੈਕਿੰਗ ਕਰ ਲਈ ਗਈ ਹੈ। ਹੋਰ ਵੀ ਕਈ ਦੁਕਾਨਾਂ ਦੀ ਚੈਕਿੰਗ ਕੀਤੀ ਜਾਵੇਗੀ ਜੇਕਰ ਕਿਸੇ ਮੈਡੀਕਲ ਸੰਚਾਲਕ ਵਲੋਂ ਡਾਕਟਰ ਦੀ ਬਿਨਾਂ ਪਰਚੀ ਤੋਂ ਦਵਾਈ ਦਿੱਤੀ ਜਾਂਦੀ ਹੈ ਜਾਂ ਹੋਰ ਨਸ਼ੀਲੀਆਂ ਗੋਲੀਆਂ ਜਾਂ ਕੈਪਸੂਲ ਵੇਚੇ ਜਾਂਦੇ ਹਨ ਤਾਂ ਉਨ੍ਹਾਂ ਮੈਡੀਕਲ ਸਟੋਰਾਂ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ