ਵਪਾਰਕ ਐਲਪੀਜੀ ਗੈਸ ਸਿਲੰਡਰ 24 ਰੁਪਏ ਹੋਇਆ ਸਸਤਾ

ਨਵੀਂ ਦਿੱਲੀ, 31 ਮਈ - ਤੇਲ ਮਾਰਕੀਟਿੰਗ ਕੰਪਨੀਆਂ ਨੇ ਵਪਾਰਕ ਐਲਪੀਜੀ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਹੈ। 19 ਕਿਲੋਗ੍ਰਾਮ ਵਪਾਰਕ ਐਲਪੀਜੀ ਗੈਸ ਸਿਲੰਡਰ ਦੀ ਕੀਮਤ 24 ਰੁਪਏ ਘਟਾ ਦਿੱਤੀ ਗਈ ਹੈ, ਜੋ ਕਿ 1 ਜੂਨ ਤੋਂ ਲਾਗੂ ਹੋਵੇਗੀ। ਦਿੱਲੀ ਵਿਚ, 19 ਕਿਲੋਗ੍ਰਾਮ ਵਪਾਰਕ ਐਲਪੀਜੀ ਸਿਲੰਡਰ ਦੀ ਪ੍ਰਚੂਨ ਵਿਕਰੀ ਕੀਮਤ 1 ਜੂਨ ਤੋਂ 1723.50 ਰੁਪਏ ਹੈ।