ਉੱਤਰ-ਪੂਰਬੀ ਰਾਜਾਂ ਵਿਚ ਵਿਚ ਭਾਰੀ ਮੀਂਹ ਕਾਰਨ ਹੜ੍ਹ, ਪਿਛਲੇ 24 ਘੰਟਿਆਂ ਦੌਰਾਨ 32 ਮੌਤਾਂ

ਨਵੀਂ ਦਿੱਲੀ, 1 ਜੂਨ - ਉੱਤਰ-ਪੂਰਬੀ ਰਾਜਾਂ ਵਿਚ ਪਿਛਲੇ 24 ਘੰਟਿਆਂ ਵਿਚ ਭਾਰੀ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ ਘੱਟੋ-ਘੱਟ 32 ਲੋਕਾਂ ਦੀ ਮੌਤ ਹੋ ਗਈ ਹੈ। ਉੱਤਰੀ ਬੰਗਾਲ ਅਤੇ ਮੇਘਾਲਿਆ ਉੱਤੇ ਬਣੇ ਘੱਟ ਦਬਾਅ ਵਾਲੇ ਖੇਤਰ ਕਾਰਨ, ਅਸਾਮ, ਮਿਜ਼ੋਰਮ, ਮੇਘਾਲਿਆ, ਨਾਗਾਲੈਂਡ, ਅਰੁਣਾਚਲ ਪ੍ਰਦੇਸ਼ ਅਤੇ ਪੱਛਮੀ ਬੰਗਾਲ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਹੜ੍ਹ, ਜ਼ਮੀਨ ਖਿਸਕਣ ਅਤੇ ਘਰਾਂ ਅਤੇ ਹੋਟਲਾਂ ਦੇ ਢਹਿਣ ਕਾਰਨ ਬਹੁਤ ਸਾਰੇ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਬਹੁਤ ਸਾਰੇ ਅਜੇ ਵੀ ਲਾਪਤਾ ਹਨ।