ਸ਼ਰਧਾ ਸਹਿਤ ਮਨਾਈ ਗਈ ਜੂਨ 1984 ਘੱਲੂਘਾਰੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਦੀ ਬਰਸੀ

ਅੰਮ੍ਰਿਤਸਰ,1 ਜੂਨ (ਜਸਵੰਤ ਸਿੰਘ ਜੱਸ) - ਜੂਨ 1984 ਸਾਕਾ ਨੀਲਾ ਤਾਰਾ ਘੱਲੂਘਾਰਾ ਮੌਕੇ ਇਕ ਜੂਨ 1984 ਨੂੰ ਹੋਏ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਦੀ ਅੱਜ 41ਵੀਂ ਬਰਸੀ ਪਰਿਵਾਰ ਅਤੇ ਪੰਥਕ ਜਥੇਬੰਦੀਆਂ ਵਲੋਂ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਈ ਗਈ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ ।ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ ਅਤੇ ਜਥੇਦਾਰ ਹਵਾਰਾ ਕਮੇਟੀ ਦੇ ਬੁਲਾਰੇ ਪ੍ਰੋਫੈਸਰ ਬਲਜਿੰਦਰ ਸਿੰਘ ਵਲੋਂ ਸ਼ਹੀਦ ਦੇ ਪਰਿਵਾਰਿਕ ਮੈਂਬਰਾਂ ਤੇ ਹੋਰਨਾਂ ਸ਼ਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਸਿੱਖ ਸੰਗਤਾਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁਖ ਪੁੱਜ ਕੇ ਸ਼ਹੀਦਾਂ ਨਮਿਤ ਅਰਦਾਸ ਕੀਤੀ ਗਈ।