JALANDHAR WEATHER

ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਸਾਬਕਾ ਐਮ.ਪੀ. ਰਾਜਦੇਵ ਸਿੰਘ ਖ਼ਾਲਸਾ ਸਮੇਤ ਪੰਜ ਮੁੱਖ ਬੁਲਾਰਿਆਂ ਦੀ ਨਿਯੁਕਤੀ

 ਬਰਨਾਲਾ, 1 ਜੂਨ (ਗੁਰਪ੍ਰੀਤ ਸਿੰਘ ਲਾਡੀ) - ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਸਾਬਕਾ ਸੰਸਦ ਮੈਂਬਰ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਸਮੇਤ ਪੰਜ ਆਗੂਆਂ ਨੂੰ ਪਾਰਟੀ ਵਿਚ ਬੁਲਾਰੇ ਵਜੋਂ ਜਿੰਮੇਵਾਰੀ ਦਿੱਤੀ ਗਈ ਹੈ। ਬਰਨਾਲਾ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਪ੍ਰਧਾਨ ਅਤੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਪਿਤਾ ਬਾਪੂ ਤਰਸੇਮ ਸਿੰਘ ਅਤੇ ਪਾਰਟੀ ਦੇ ਚੀਫ ਕੋਆਰਡੀਨੇਟਰ ਭਾਈ ਪਰਮਜੀਤ ਸਿੰਘ ਜੌਹਲ ਨੇ ਦੱਸਿਆ ਪਾਰਟੀ ਦੀ ਮਜਬੂਤੀ ਲਈ ਸਾਬਕਾ ਸੰਸਦ ਮੈਂਬਰ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ, ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਬੀਬੀ ਸਤਨਾਮ ਕੌਰ ਪਟਿਆਲਾ, ਭਾਈ ਸੁਖਦੇਵ ਸਿੰਘ ਸੰਧੂ ਕਾਦੀਆਂ ਅਤੇ ਪ੍ਰਗਟ ਸਿੰਘ ਮੀਆਂਵਿੰਡ ਨੂੰ ਪਾਰਟੀ ਵਿਚ ਮੁੱਖ ਬੁਲਾਰਿਆਂ ਵਜੋਂ ਨਿਯੁਕਤ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ