ਸਿੱਖ ਜਥੇਬੰਦੀਆਂ ਵਲੋਂ ਕੋਟਕਪੂਰਾ ਚ ਰੋਸ ਪ੍ਰਦਰਸ਼ਨ

ਕੋਟਕਪੂਰਾ, 1 ਜੂਨ (ਮੋਹਰ ਸਿੰਘ ਗਿੱਲ) - ਸਿੱਖ ਜਥੇਬੰਦੀਆਂ ਵਲੋਂ ਭਾਈ ਸੁਖਜੀਤ ਸਿੰਘ ਖੋਸਾ ਦੀ ਅਗਵਾਈ 'ਚਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਸਲੇ 'ਚ ਸਮੇਂ ਦੀਆਂ ਸਰਕਾਰਾਂ ਵਲੋਂ ਇਨਸਾਫ਼ ਨਾ ਦਿੱਤੇ ਜਾਣ ਦੇ ਰੋਸ ਵਜੋਂ ਕੋਟਕਪੂਰਾ ਦੇ ਬੱਤੀਆਂ ਵਾਲੇ ਚੌਂਕ ਚ ਸ਼ਾਂਤੀਪੂਰਵਕ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਇਨਸਾਫ਼ ਦੀ ਮੰਗ ਕੀਤੀ ਗਈ।