ਐਡਵੋਕੇਟ ਧਾਮੀ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦਾ ਵਫ਼ਦ ਭਲਕੇ ਬਾਬਾ ਹਰਨਾਮ ਸਿੰਘ ਖ਼ਾਲਸਾ ਨਾਲ ਕਰੇਗਾ ਮੁਲਾਕਾਤ

ਅੰਮ੍ਰਿਤਸਰ, 1 ਜੂਨ (ਜਸਵੰਤ ਸਿੰਘ ਜੱਸ) - ਜੂਨ 1984 ਦੇ ਘੱਲੂਘਾਰੇ ਦੀ 41ਵੀਂ ਵਰ੍ਹੇਗੰਢ ਮੌਕੇ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੇ ਸ਼ਹੀਦੀ ਸਮਾਗਮ ਨੂੰ ਸ਼ਾਂਤਮਈ ਢੰਗ ਨਾਲ ਮਨਾਉਣ ਦੇ ਮਕਸਦ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫ਼ਦ ਭਲਕੇ 2 ਜੂਨ ਨੂੰ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੂੰ ਮਿਲਣ ਜਾਵੇਗਾ। ਇਹ ਵਫ਼ਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਬਾਬਾ ਹਰਨਾਮ ਸਿੰਘ ਨਾਲ ਮੁਲਾਕਾਤ ਕਰੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਤੋਂ ਜਾਰੀ ਇਕ ਪ੍ਰੈਸ ਬਿਆਨ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦਮਦਮੀ ਟਕਸਾਲ ਦੇ ਮੁਖੀ ਨਾਲ ਮੁਲਾਕਾਤ ਦਾ ਮੰਤਵ ਪੰਥਕ ਏਕਤਾ ਨੂੰ ਮਜ਼ਬੂਤ ਕਰਨਾ ਅਤੇ ਸਮਾਗਮ ਦੌਰਾਨ ਕਿਸੇ ਵੀ ਤਰ੍ਹਾਂ ਦੇ ਟਕਰਾਅ ਨੂੰ ਰੋਕਣਾ ਹੈ।