JALANDHAR WEATHER

ਚਿੱਤਰਕੂਟ ਵਿਚ ਵਿਆਹ ਦੀ ਬਰਾਤ ਵਿਚ ਸ਼ਹਿਨਾਈ ਵਜਾਉਣ ਨਾਲ ਵਾਪਰਿਆ ਹਾਦਸਾ ,5 ਦੀ ਮੌਤ

ਲਖਨਊ, 1 ਜੂਨ - ਉੱਤਰ ਪ੍ਰਦੇਸ਼ ਦੇ ਚਿੱਤਰਕੂਟ ਜ਼ਿਲ੍ਹੇ ਵਿਚ ਇਕ ਭਿਆਨਕ ਸੜਕ ਹਾਦਸੇ ਵਿਚ 5 ਲੋਕਾਂ ਦੀ ਮੌਤ ਹੋ ਗਈ ਅਤੇ 6 ਹੋਰ ਜ਼ਖਮੀ ਹੋ ਗਏ। ਵਿਆਹ ਦੀ ਬਰਾਤ ਵਿਚ ਸ਼ਾਮਿਲ ਲੋਕਾਂ ਨੂੰ ਲੈ ਕੇ ਜਾ ਰਹੀ ਇਕ ਪਿਕਅੱਪ ਗੱਡੀ ਇਕ ਟਰਾਲੀ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਤਿੰਨ ਹੋਰਾਂ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਇਕ ਤੇਜ਼ ਰਫ਼ਤਾਰ ਡੀ.ਸੀ.ਐਮ. (ਟ੍ਰੇਲਰ) ਅਤੇ ਬੈਂਡ ਬਾਜਾ ਵਰਕਰਾਂ ਨਾਲ ਭਰੀ ਇਕ ਪਿਕਅੱਪ ਲੋਡਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜ਼ਖ਼ਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ 3 ਦੀ ਇਲਾਜ ਦੌਰਾਨ ਮੌਤ ਹੋ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ