JALANDHAR WEATHER

ਸਾਕਾ ਨੀਲਾ ਤਾਰਾ ਦੌਰਾਨ ਫੌਜੀ ਹਮਲੇ ’ਚ ਜ਼ਖਮੀ ਹੋਏ ਪਾਵਨ ਸਰੂਪ ਦੇ ਸੰਗਤਾਂ ਨੂੰ ਦਰਸ਼ਨ

ਅੰਮ੍ਰਿਤਸਰ, 2 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜੂਨ 1984 ਦੇ ਸਾਕਾ ਨੀਲਾ ਤਾਰਾ ਸਮੇਂ ਭਾਰਤੀ ਫੌਜ ਦੀ ਗੋਲਾਬਾਰੀ ਦੌਰਾਨ ਜ਼ਖਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਦਰਸ਼ਨ ਸੰਗਤਾਂ ਨੂੰ ਕਰਵਾਏ ਜਾ ਰਹੇ ਹਨ। ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਅੱਜ ਅਰਦਾਸ ਉਪਰੰਤ ਇਹ ਪਾਵਨ ਸਰੂਪ ਸੰਗਤਾਂ ਦੇ ਦਰਸ਼ਨਾਂ ਲਈ ਰੱਖੇ ਗਏ ਅਤੇ ਸੰਗਤਾਂ 6 ਜੂਨ ਤੱਕ ਇਸ ਪਾਵਨ ਸਰੂਪ ਦੇ ਦਰਸ਼ਨ ਕਰ ਸਕਣਗੀਆਂ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ, ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੇ ਬੇਟੇ ਭਾਈ ਈਸ਼ਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਅਤੇ ਮੈਨੇਜਰ ਜਸਪਾਲ ਸਿੰਘ ਸਮੇਤ ਹੋਰ ਸ਼ਖਸੀਅਤਾਂ ਅਤੇ ਸੰਗਤਾਂ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ