JALANDHAR WEATHER

ਦਮਦਮੀ ਟਕਸਾਲ ਦਾ ਦਾਅਵਾ : ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ ਜਥੇਦਾਰ ਗੜਗੱਜ ਤੋਂ ਨਹੀਂ ਲੈਣਗੇ ਸਨਮਾਨ

ਅੰਮ੍ਰਿਤਸਰ, 2 ਜੂਨ (ਜਸਵੰਤ ਸਿੰਘ ਜੱਸ)- ਦਮਦਮੀ ਟਕਸਾਲ ਚੌਂਕ ਮਹਿਤਾ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਦਮਦਮੀ ਟਕਸਾਲ ਦੇ 14ਵੇਂ ਮੁਖੀ, 20ਵੀਂ ਸਦੀ ਦੇ ਮਹਾਨ ਜਰਨੈਲ ਸ਼ਹੀਦ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ ਨੇ ਕਿਹਾ ਹੈ ਕਿ ਉਹ 6 ਜੂਨ ਨੂੰ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੋਂ ਸਨਮਾਨ ਪ੍ਰਾਪਤ ਨਹੀਂ ਕਰਨਗੇ। ਦਮਦਮੀ ਟਕਸਾਲ ਵਲੋਂ ਇਹ ਦਾਅਵਾ ਆਪਣੇ ਸੋਸ਼ਲ ਮੀਡੀਆ ਪੇਜ ’ਤੇ ਇਕ ਪੋਸਟ ਪਾ ਕੇ ਕੀਤਾ ਗਿਆ ਹੈ। ਇਥੇ ਜ਼ਿਕਰ ਯੋਗ ਹੈ ਕਿ 6 ਜੂਨ ਨੂੰ ਘੱਲੂਘਾਰਾ ਸ਼ਹੀਦੀ ਸਮਾਗਮ ਮੌਕੇ ਹੋਰਨਾਂ ਸ਼ਹੀਦ ਪਰਿਵਾਰਾਂ ਦੇ ਨਾਲ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੰਤ ਭਿੰਡਰਾਂ ਵਾਲਿਆਂ ਦੇ ਪਰਿਵਾਰ ਵਿਚੋਂ ਭਾਈ ਈਸ਼ਰ ਸਿੰਘ ਨੂੰ ਵੀ ਜਥੇਦਾਰ ਵਲੋਂ ਸਨਮਾਨਿਤ ਕੀਤਾ ਜਾਂਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ