JALANDHAR WEATHER

ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਮਦਮੀ ਟਕਸਾਲ ਮਹਿਤਾ ਪੁੱਜੇ

ਚੌਕ ਮਹਿਤਾ, 2 ਜੂਨ (ਜਗਦੀਸ਼ ਸਿੰਘ ਬਮਰਾਹ)-ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫਦ ਨਾਲ ਪਹੁੰਚੇ ਹਨ ਅਤੇ ਜੋ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਨੂੰ ਲੈ ਕੇ ਵਿਵਾਦ ਪੈਦਾ ਹੋਇਆ ਹੈ, ਉਸ ਬਾਰੇ ਅਤੇ ਜੋ ਦਮਦਮੀ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਨੇ ਐਲਾਨ ਕੀਤਾ ਸੀ ਕਿ 6 ਜੂਨ ਨੂੰ ਉਹ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਕੌਮ ਦੇ ਨਾਮ ਸੰਦੇਸ਼ ਨਹੀਂ ਦੇਣ  ਦੇਣਗੇ, ਇਸ ਵਿਵਾਦ ਦੇ ਚਲਦਿਆਂ ਅੱਜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਮਦਮੀ ਟਕਸਾਲ ਪੁੱਜੇ  ਹਨ ਅਤੇ ਇਸ ਵੇਲੇ ਦਮਦਮੀ ਟਕਸਾਲ ਅੰਦਰ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਨਾਲ ਬੰਦ ਕਮਰਾ ਮੀਟਿੰਗ ਚੱਲ ਰਹੀ ਹੈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ