ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਵਲੋਂ ਢੀਂਡਸਾ ਪਰਿਵਾਰ ਨਾਲ ਦੁੱਖ ਸਾਂਝਾ

ਪਾਤੜਾਂ, 2 ਜੂਨ (ਗੁਰਇਕਬਾਲ ਸਿੰਘ ਖਾਲਸਾ)-ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਟ੍ਰਾਂਸਪੋਰਟ ਵਿਭਾਗ ਵਿਚੋਂ ਸੇਵਾ-ਮੁਕਤ ਆਰ. ਟੀ. ਏ. ਕਰਨ ਸਿੰਘ ਮੋਹਾਲੀ ਵਲੋਂ ਸੁਖਦੇਵ ਸਿੰਘ ਢੀਂਡਸਾ ਦੇ ਦਿਹਾਂਤ ਤੋਂ ਬਾਅਦ ਪਰਮਿੰਦਰ ਸਿੰਘ ਢੀਂਡਸਾ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਮੌਕੇ ਕਰਨ ਸਿੰਘ ਮੋਹਾਲੀ ਨੇ ਪਾਤੜਾਂ ਵਿਖੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਪਰਮਿੰਦਰ ਸਿੰਘ ਢੀਂਡਸਾ ਦੇ ਗ੍ਰਹਿ ਵਿਖੇ ਉਨ੍ਹਾਂ ਨਾਲ ਦੁੱਖ ਸਾਂਝਾ ਕਰਕੇ ਆਏ ਹਨ। ਉਨ੍ਹਾਂ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਨੇ ਲੰਬਾ ਸਮਾਂ ਸ਼੍ਰੋਮਣੀ ਅਕਾਲੀ ਦਲ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਕੰਮ ਕੀਤਾ ਅਤੇ ਪੰਜਾਬ ਦੀ ਤਰੱਕੀ ਲਈ ਵੱਡਾ ਯੋਗਦਾਨ ਪਾਇਆ, ਜਿਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।