JALANDHAR WEATHER

ਐਡ. ਧਾਮੀ ਦੀ ਅਗਵਾਈ 'ਚ ਸ਼੍ਰੋਮਣੀ ਕਮੇਟੀ ਦੇ ਵਫਦ ਨੇ ਬਾਬਾ ਹਰਨਾਮ ਸਿੰਘ ਖਾਲਸਾ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ/ਚੌਕ ਮਹਿਤਾ, 2 ਜੂਨ (ਜਸਵੰਤ ਸਿੰਘ ਜੱਸ, ਜਗਦੀਸ਼ ਸਿੰਘ ਬਮਰਾਹ, ਧਰਮਿੰਦਰ ਸਿੰਘ ਭੰਮਰਾ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨਾਲ ਮੁਲਾਕਾਤ ਕੀਤੀ। ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਹੋਈ ਇਸ ਮੁਲਾਕਾਤ ਦੌਰਾਨ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਸ. ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਰਣਜੀਤ ਸਿੰਘ ਕਾਹਲੋਂ, ਸ. ਜੋਧ ਸਿੰਘ ਸਮਰਾ, ਸ. ਬਲਜੀਤ ਸਿੰਘ ਜਲਾਲਉਸਮਾ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਹਾਜ਼ਰ ਸਨ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਆਖਿਆ ਕਿ 6 ਜੂਨ ਨੂੰ ਮਨਾਏ ਜਾ ਰਹੇ ਘੱਲੂਘਾਰਾ ਦਿਵਸ ਦੇ ਸਮਾਗਮ ਸਬੰਧੀ ਚੰਗੇ ਮਾਹੌਲ ਵਿਚ ਗੱਲਬਾਤ ਹੋਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਮੌਜੂਦਾ ਸਥਿਤੀ ਦਾ ਸੁਖਾਵਾਂ ਹੱਲ ਨਿਕਲ ਆਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ