ਦਰਖ਼ਤ ਨਾਲ ਲਟਕ ਕੇ ਨੌਜਵਾਨ ਵਲੋਂ ਖੁਦਕੁਸ਼ੀ

ਮਹਿਲ ਕਲਾਂ, (ਬਰਨਾਲਾ), 3 ਜੂਨ (ਅਵਤਾਰ ਸਿੰਘ ਅਣਖੀ)- ਪਿੰਡ ਠੁੱਲੀਵਾਲ ਕੋਲੋਂ ਲੰਘਦੀ ਡਰੇਨ ਦੀ ਪਟੜੀ ਉੱਪਰ ਇਕ ਨੌਜਵਾਨ ਵਲੋਂ ਦਰਖ਼ਤ ਨਾਲ ਲਟਕ ਕੇ ਖੁਦਕੁਸ਼ੀ ਕਰ ਲੈਣ ਦੀ ਦੁਖਦਾਈ ਖਬਰ ਮਿਲੀ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਬਹਾਦਰ ਸਿੰਘ (27) ਪੁੱਤਰ ਸੁਖਦੇਵ ਸਿੰਘ ਵਾਸੀ ਹਰਦਾਸਪੁਰਾ (ਥਾਣਾ ਮਹਿਲ ਕਲਾਂ) ਵਜੋਂ ਹੋਈ ਹੈ। ਮੌਤ ਦੇ ਕਾਰਨਾਂ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਮਿਲੀ ਹੈ। ਸੰਬੰਧਿਤ ਥਾਣਾ ਮੁਖੀ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਬਰਾਂ ਵਲੋਂ ਬਿਆਨ ਦਰਜ ਕਰਵਾਏ ਜਾਣ ਤੋਂ ਬਾਅਦ ਹੀ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।