ਨੌਜਵਾਨ ਵਲੋਂ ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ ਖੁਦਕੁਸ਼ੀ

ਵੇਰਕਾ, (ਅੰਮ੍ਰਿਤਸਰ) 3 ਮਈ (ਪਰਮਜੀਤ ਸਿੰਘ ਬੱਗਾ)- ਥਾਣਾ ਵੱਲਾ ਖੇਤਰ ਵਿਚ ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ ਇਕ ਨੌਜਵਾਨ ਵਲੋਂ ਜ਼ਹਿਰੀਲਾ ਪਦਾਰਥ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਲਵਪ੍ਰੀਤ ਸਿੰਘ ਵਾਸੀ ਪੱਤੀ ਵਾਲਮੀਕਿ ਮਹਿਤਾ ਰੋਡ ਵੱਲਾ ਅੰਮ੍ਰਿਤਸਰ ਵਜੋਂ ਹੋਈ ਹੈ। ਥਾਣਾ ਵੱਲਾ ਦੀ ਪੁਲਿਸ ਨੇ ਮ੍ਰਿਤਕ ਦੇਹ ਨੂੰ ਆਪਣੇ ਕਬਜ਼ੇ ਵਿਚ ਲੈਣ ਉਪਰੰਤ ਲੜਕੇ ਦੀ ਮਾਤਾ ਮਨਜੀਤ ਕੌਰ ਦੇ ਬਿਆਨਾਂ ’ਤੇ ਮਾਮਲਾ ਦਰਜ ਕਰਕੇ ਲੜਕੀ ਨੂੰ ਗ੍ਰਿਫਤਾਰ ਕਰ ਲਿਆ ਹੈ।