ਜੰਡਿਆਲਾ ਗੁਰੂ ਪੁਲਿਸ ਨੇ ਪਿਸਤੌਲ ਸਮੇਤ 3 ਲੁਟੇਰਿਆਂ ਨੂੰ ਕੀਤਾ ਕਾਬੂ

ਜੰਡਿਆਲਾ ਗੁਰੂ , 3 ਜੂਨ (ਪ੍ਰਮਿੰਦਰ ਸਿੰਘ ਜੋਸਨ) - ਜੰਡਿਆਲਾ ਗੁਰੂ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਦੀ ਤਿਆਰੀ ਕਰਦੇ 3ਲੁਟੇਰਿਆਂ ਨੂੰ ਇਕ ਨਾਕੇ ਦੌਰਾਨ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦਿਆਂ ਥਾਣਾ ਜੰਡਿਆਲਾ ਗੁਰੂ ਦੇ ਐਸ. ਐਚ. ਓ. ਹਰਚੰਦ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਹਾਈਵੇਅ 'ਤੇ ਲੁੱਟਾਂ ਖੋਹਾਂ ਕਰਨ ਅਤੇ ਗੱਡੀਆਂ ਖੋਹਣ ਵਾਲਾ ਗੈਂਗ ਲੁੱਟਣ ਦੀ ਤਿਆਰੀ ਕਰ ਰਿਹਾ ਹੈ। ਉਹ ਕਿਸੇ ਹੋਟਲ ਵਿਚ ਠਹਿਰੇ ਹੋਏ ਹਨ ਅਤੇ ਉਹ ਰਾਤ ਨੂੰ ਵਾਰਦਾਤ ਨੂੰ ਅੰਜ਼ਾਮ ਦੇ ਸਕਦੇ ਹਨ। ਪੁਲਿਸ ਨੇ ਮੁਸ਼ਤੈਦੀ ਵਰਤਦਿਆਂ ਜੀ.ਟੀ. ਰੋਡ 'ਤੇ ਦਾਣਾ ਪਾਣੀ ਹੋਟਲ ਦੇ ਨੇੜੇ ਲਾਏ ਨਾਕੇ ਦੌਰਾਨ ਸਪਲੈਂਡਰ ਮੋਟਰਸਾਈਕਲ ਬਿਨਾਂ ਨੰਬਰ 'ਤੇ ਆ ਰਹੇ 3 ਵਿਅਕਤੀਆਂ ਨੂੰ ਰੋਕ ਕੇ ਚੈਕਿੰਗ ਦੌਰਾਨ ਉਨ੍ਹਾਂ ਕੋਲੋਂ 32 ਬੋਰ ਦਾ ਪਿਸਤੌਲ ਬਰਾਮਦ ਕਰਕੇ ਉਹਨਾਂ ਨੂੰ ਗ੍ਰਿਫਤਾਰ ਕਰ ਲਿਆ । ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਅਰਜਨ ਸਿੰਘ ਪਿੰਡ ਵੜਿੰਗ ਸੂਬਾ ਸਿੰਘ, ਵਿਸ਼ਾਲ ਸਿੰਘ ਪਿੰਡ ਮੀਆਂ ਵਿੰਡ ਤੇ ਗੁਰਸੇਵਕ ਸਿੰਘ ਪਿੰਡ ਮੀਆਂ ਵਿੰਡ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ ।