JALANDHAR WEATHER

ਜਸਟਿਸ ਯਸ਼ਵੰਤ ਵਰਮਾ ਵਿਰੁੱਧ ਮਹਾਂਦੋਸ਼ ਮਤਾ ਸੰਸਦ ਵਿਚ ਆਵੇਗਾ, ਰਿਜਿਜੂ ਸਾਰੀਆਂ ਰਾਜਨੀਤਿਕ ਪਾਰਟੀਆਂ ਨਾਲ ਕਰਨਗੇ ਵਿਚਾਰ-ਵਟਾਂਦਰਾ

ਨਵੀਂ ਦਿੱਲੀ , 3 ਜੂਨ - ਸੰਸਦ ਦੇ ਆਉਣ ਵਾਲੇ ਮਾਨਸੂਨ ਸੈਸ਼ਨ ਵਿਚ ਕੇਂਦਰ ਸਰਕਾਰ ਦਿੱਲੀ ਹਾਈ ਕੋਰਟ ਦੇ ਸਾਬਕਾ ਜੱਜ ਅਤੇ ਵਰਤਮਾਨ ਵਿਚ ਇਲਾਹਾਬਾਦ ਹਾਈ ਕੋਰਟ ਵਿਚ ਤਬਦੀਲ ਕੀਤੇ ਗਏ ਜਸਟਿਸ ਯਸ਼ਵੰਤ ਵਰਮਾ ਵਿਰੁੱਧ ਮਹਾਂਦੋਸ਼ ਮਤਾ ਲਿਆਏਗੀ। ਸਰਕਾਰੀ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸੂਤਰਾਂ ਅਨੁਸਾਰ, ਸੰਸਦੀ ਮਾਮਲਿਆਂ ਦੇ ਮੰਤਰੀ ਕਿਰੇਨ ਰਿਜਿਜੂ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਨੇਤਾਵਾਂ ਨਾਲ ਇਸ ਮਾਮਲੇ 'ਤੇ ਚਰਚਾ ਕਰਨਗੇ । ਇਹ ਕਦਮ ਮਾਰਚ ਵਿਚ ਦਿੱਲੀ ਵਿਚ ਜਸਟਿਸ ਯਸ਼ਵੰਤ ਵਰਮਾ ਦੇ ਘਰ ਵਿਚ ਅੱਗ ਲੱਗਣ ਦੀ ਘਟਨਾ ਤੋਂ ਬਾਅਦ ਚੁੱਕਿਆ ਗਿਆ ਹੈ, ਜਿਸ ਵਿਚ ਅੱਧ ਸੜੀ ਹਾਲਤ ਵਿਚ ਵੱਡੀ ਮਾਤਰਾ ਵਿਚ ਨਕਦੀ ਬਰਾਮਦ ਕੀਤੀ ਗਈ ਸੀ। ਇਹ ਘਟਨਾ ਮਾਰਚ ਵਿਚ ਵਾਪਰੀ ਸੀ, ਜਦੋਂ ਦਿੱਲੀ ਵਿਚ ਜਸਟਿਸ ਵਰਮਾ ਦੇ ਘਰ ਦੇ ਬਾਹਰੀ ਹਿੱਸੇ ਵਿਚ ਅੱਗ ਲੱਗ ਗਈ ਸੀ। ਅੱਗ ਬੁਝਾਉਣ ਲਈ ਪਹੁੰਚੀ ਫਾਇਰ ਬ੍ਰਿਗੇਡ ਵਲੋਂ ਨੋਟਾਂ ਦੇ ਬੰਡਲਾਂ ਦਾ ਖ਼ੁਲਾਸਾ ਕੀਤਾ ਗਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ