JALANDHAR WEATHER

ਆਪ੍ਰੇਸ਼ਨ ਸੰਧੂਰ ਤੋਂ ਬਾਅਦ ਅੱਜ ਪਹਿਲੀ ਵਾਰ ਹੋਵੇਗੀ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ

ਨਵੀਂ ਦਿੱਲੀ, 4 ਜੂਨ- ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿਚ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦੇ ਪਹਿਲੇ ਸਾਲ ਦੀਆਂ ਪ੍ਰਾਪਤੀਆਂ ਅਤੇ ਪਹਿਲਗਾਮ ਹਮਲੇ ਤੋਂ ਬਾਅਦ ਸ਼ੁਰੂ ਕੀਤੇ ਗਏ ਆਪ੍ਰੇਸ਼ਨ ਸੰਧੂਰ ਦਾ ਰਿਪੋਰਟ ਕਾਰਡ ਪੇਸ਼ ਕੀਤਾ ਜਾਵੇਗਾ। ਆਪ੍ਰੇਸ਼ਨ ਸੰਧੂਰ ਤੋਂ ਬਾਅਦ ਇਹ ਪਹਿਲੀ ਕੈਬਨਿਟ ਮੀਟਿੰਗ ਹੈ। ਅਧਿਕਾਰਤ ਸੂਤਰਾਂ ਅਨੁਸਾਰ, ਇਹ ਮੀਟਿੰਗ ਪ੍ਰਧਾਨ ਮੰਤਰੀ ਦੇ ਸੰਬੋਧਨ ਨਾਲ ਸ਼ੁਰੂ ਹੋਵੇਗੀ। ਇਸ ਤੋਂ ਬਾਅਦ, ਸਾਰੇ ਮਹੱਤਵਪੂਰਨ ਮੰਤਰਾਲੇ ਇਕ ਸਾਲ ਦੇ ਕੰਮ ਦੇ ਵੇਰਵੇ ਪੇਸ਼ ਕਰਨਗੇ। ਮੀਟਿੰਗ ਦੌਰਾਨ, ਕੈਬਨਿਟ ਸਕੱਤਰ ਡਾ. ਟੀ.ਵੀ. ਸੋਮਨਾਥਨ ਇਕ ਸਾਲ ਦੇ ਕਾਰਜਕਾਲ ਵਿਚ ਲਏ ਗਏ ਮਹੱਤਵਪੂਰਨ ਫੈਸਲਿਆਂ ਅਤੇ ਵਿਕਾਸ ਪ੍ਰੋਜੈਕਟਾਂ ਦਾ ਰਿਪੋਰਟ ਕਾਰਡ ਪੇਸ਼ ਕਰਨਗੇ। ਇਸ ਤੋਂ ਬਾਅਦ, ਵਿਦੇਸ਼ ਸਕੱਤਰ ਆਪ੍ਰੇਸ਼ਨ ਸੰਧੂਰ ’ਤੇ ਇਕ ਰਿਪੋਰਟ ਪੇਸ਼ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ