JALANDHAR WEATHER

ਜੂਨ 1984 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ’ਚ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸ਼ੁਰੂ

ਅੰਮ੍ਰਿਤਸਰ, 4 ਜੂਨ (ਜਸਵੰਤ ਸਿੰਘ ਜੱਸ)- ਜੂਨ 1984 ਦੇ ਸਾਕਾ ਨੀਲਾ ਤਾਰਾ ਘੱਲੂਘਾਰੇ ਦੌਰਾਨ ਸ਼ਹੀਦ ਹੋਏ ਸਿੰਘਾਂ ਸਿੰਘਣੀਆਂ ਤੇ ਭੁਝੰਗੀਆਂ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਸ਼ੁਰੂ ਕਰਵਾਏ ਗਏ, ਜਿਨ੍ਹਾਂ ਦੇ ਭੋਗ 6 ਜੂਨ ਨੂੰ ਪੈਣਗੇ ਤੇ ਉਪਰੰਤ ਸ਼ਹੀਦੀ ਸਮਾਗਮ ਹੋਵੇਗਾ। ਅੱਜ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸਿੰਘ ਸਾਹਿਬਾਨ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਮੈਨੇਜਰ ਭਗਵੰਤ ਸਿੰਘ ਧੰਗੇੜਾ, ਸਤਬੀਰ ਸਿੰਘ ਧਾਮੀ, ਮੈਨੇਜਰ ਜਸਪਾਲ ਸਿੰਘ ਢੱਡੇ, ਕੰਵਰ ਚੜਤ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਸ਼੍ਰੋਮਣੀ ਕਮੇਟੀ ਅਧਿਕਾਰੀ ਅਤੇ ਸੰਗਤਾਂ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ