JALANDHAR WEATHER

ਲਾਪਤਾ 8 ਸਾਲਾ ਬੱਚੇ ਦੀ ਨਹਿਰ ’ਚ ਮਿਲੀ ਲਾਸ਼

ਸੁਲਤਾਨਵਿੰਡ, (ਅੰਮ੍ਰਿਤਸਰ), 4 ਜੂਨ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਜਲੰਧਰ ਹਾਈਵੇ ਸਥਿਤ ਬਾਬਾ ਬੁੱਢਾ ਐਵੀਨਿਊ ਪਿੰਡ ਸੁਲਤਾਨਵਿੰਡ ਦੇ ਪਿਛਲੇ ਦਿਨੀਂ ਲਾਪਤਾ ਹੋਏ 8 ਸਾਲਾ ਬੱਚੇ ਦੀ ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਵਿਚੋਂ ਲਾਸ਼ ਮਿਲਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਸੁਲਤਾਨਵਿੰਡ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਬੱਚੇ ਦੀ ਪਛਾਣ ਗੌਰਵ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਬਾਬਾ ਬੁੱਢਾ ਐਵੀਨਿਊ ਪਿੰਡ ਸੁਲਤਾਨਵਿੰਡ ਵਜੋਂ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ