ਭੁਲੱਥ ਦੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਭੁਲੱਥ, 4 ਜੂਨ (ਮੇਹਰ ਚੰਦ ਸਿੱਧੂ)-ਸਬ-ਡਵੀਜ਼ਨ ਕਸਬਾ ਭੁਲੱਥ ਦੇ ਨੌਜਵਾਨ ਅਸ਼ੋਕ ਕੁਮਾਰ ਦੱਤਾ ਪੁੱਤਰ ਸੁਰਿੰਦਰ ਕੁਮਾਰ ਦੱਤਾ ਦੀ ਐਕਸੀਡੈਂਟ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਭਰਾ ਚੀਨੂ ਦੱਤਾ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਉਹ ਆਪਣੇ ਮੋਟਰਸਾਈਕਲ ਉਤੇ ਸਵਾਰ ਹੋ ਕੇ ਭੁਲੱਥ ਤੋਂ ਜਲੰਧਰ ਲਈ ਰਵਾਨਾ ਹੋਇਆ, ਜਦੋਂ ਉਹ ਜਲੰਧਰ ਨਜ਼ਦੀਕ ਪੁੱਜਾ ਤਾਂ ਮੇਨ ਰੋਡ ਉਤੇ ਹਨੇਰੇ ਵਿਚ ਕਿਸੇ ਅਣਪਛਾਤੇ ਵਾਹਨ ਵਲੋਂ ਟੱਕਰ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਗਿਆ, ਜਿਸਦੀ ਜਲੰਧਰ ਦੇ ਨਿੱਜੀ ਹਸਪਤਾਲ ਵਿਚ ਮੌਤ ਹੋ ਗਈ।