ਚਾਰ ਕਿਲੋਗ੍ਰਾਮ ਹੈਰੋਇਨ ਸਮੇਤ 6 ਤਸਕਰ ਗਿ੍ਫ਼ਤਾਰ

ਅੰਮ੍ਰਿਤਸਰ, 5 ਜੂਨ (ਰੇਸ਼ਮ ਸਿੰਘ)- ਅੰਮ੍ਰਿਤਸਰ ਪੁਲਿਸ ਕਮਿਸ਼ਨਰ ਵਲੋਂ ਦੋ ਵੱਖ-ਵੱਖ ਮਾਮਲਿਆਂ ’ਚ 6 ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 4 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ, ਜਿੰਨ੍ਹਾਂ ’ਚ ਇਕ ਔਰਤ ਵੀ ਸ਼ਾਮਿਲ ਹੈ। ਇਹ ਜਾਣਕਾਰੀ ਅੱਜ ਇਥੇ ਪੁਲਿਸ ਲਾਈਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਸਾਂਝੀ ਕੀਤੀ।