ਸੂਬੇ ਦੇ ਸਮੂਹ ਵਿਭਾਗਾਂ 'ਚ ਸਰਕਾਰੀ ਅਧਿਕਾਰੀਆਂ ਦੀਆਂ ਬਦਲੀਆਂ/ਤਾਇਨਾਤੀਆਂ ਨਿਰਾਧਾਰਿਤ ਸਮੇਂ ਅਨੁਸਾਰ ਹੋਣਗੀਆਂ

ਚੰਡੀਗੜ੍ਹ, 5 ਜੂਨ-ਸੂਬਾ ਸਰਕਾਰ ਵਲੋਂ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਵਿਚ ਸਮਾਂ ਸੀਮਾ ਵੀ ਨਿਰਧਾਰਿਤ ਕੀਤੀ ਗਈ ਹੈ ਤੇ ਇਕ ਲੈਟਰ ਵੀ ਜਾਰੀ ਕੀਤਾ ਹੈ। ਦੱਸ ਦਈਏ ਕਿ ਸੂਬੇ ਦੇ ਸਮੂਹ ਵਿਭਾਗਾਂ 'ਚ ਸਰਕਾਰੀ ਅਧਿਕਾਰੀਆਂ ਦੀਆਂ ਬਦਲੀਆਂ/ਤਾਇਨਾਤੀਆਂ ਦਾ ਸਮਾਂ ਨਿਰਾਧਾਰਿਤ ਕੀਤਾ ਗਿਆ ਹੈ। ਇਹ ਸਮਾਂ 23-6-2025 ਤੋਂ 1-08-2025 ਤਕ ਹੈ।