ਅੱਜ ਘੱਲੂਘਾਰੇ ਮੌਕੇ ਐਡਵੋਕੇਟ ਧਾਮੀ ਨੇ ਕੀਤਾ ਸ਼ਲਾਘਾਯੋਗ ਕਾਰਜ- ਬਾਬਾ ਹਰਨਾਮ ਸਿੰਘ ਖਾਲਸਾ

ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ, ਰੇਸ਼ਮ ਸਿੰਘ)- ਦਮਦਮੀ ਟਕਸਾਲ ਚੌਂਕ ਮਹਿਤਾ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਘੱਲੂਘਾਰਾ ਸਮਾਗਮ ਵਿਚ ਸ਼ਿਰਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਘੱਲੂਘਾਰਾ ਸਮਾਗਮ ਨੂੰ ਅਮਨ ਸ਼ਾਂਤੀ ਨਾਲ ਸੰਪੰਨ ਹੋਇਆ ਹੈ, ਜਿਸ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਲਾਘਾਯੋਗ ਕਾਰਜ ਕੀਤਾ ਹੈ। ਇੱਥੇ ਜ਼ਿਕਰ ਯੋਗ ਹੈ ਕਿ ਦਮਦਮੀ ਟਕਸਾਲ ਮੁਖੀ ਨੇ ਜਥੇਦਾਰ ਗਿਆਨੀ ਗੜਗੱਜ ਵਲੋਂ ਅੱਜ ਘੱਲੂਘਾਰਾ ਦਿਵਸ ਮੌਕੇ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕਰਨ ਅਤੇ ਕੌਮ ਦੇ ਨਾਂਅ ਸੰਦੇਸ਼ ਜਾਰੀ ਕਰਨ ਦਾ ਵਿਰੋਧ ਕੀਤਾ ਹੋਇਆ ਸੀ, ਜਿਸ ਦੇ ਚਲਦਿਆਂ ਅੱਜ ਜਥੇਦਾਰ ਗੜਗੱਜ ਵਲੋਂ ਨਾ ਤਾਂ ਸੰਦੇਸ਼ ਜਾਰੀ ਕੀਤਾ ਗਿਆ ਅਤੇ ਨਾ ਹੀ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ ਬਲਕਿ ਉਨ੍ਹਾਂ ਦੀ ਥਾਂ ’ਤੇ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵਲੋਂ ਹੀ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ ਹੈ।