JALANDHAR WEATHER

ਜਲੰਧਰ : 20 ਸਾਲਾ ਨੌਜਵਾਨ ਦੀ ਦਰੱਖਤ ਨਾਲ ਲਟਕਦੀ ਮਿਲੀ ਲਾਸ਼

ਜਲੰਧਰ, 6 ਜੂਨ-ਜਲੰਧਰ ਵਿਚ, ਇਕ ਪ੍ਰਵਾਸੀ ਨੌਜਵਾਨ ਦੀ ਲਾਸ਼ ਰੇਲਵੇ ਲਾਈਨ ਨੇੜੇ ਇਕ ਦਰੱਖਤ ਨਾਲ ਲਟਕਦੀ ਮਿਲੀ। ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਇਕ ਕੁੜੀ ਉਸ ਨੂੰ ਫੋਨ ਕਰਦੀ ਸੀ। ਜਦੋਂ ਲੜਕੀ ਦੇ ਪਰਿਵਾਰ ਨੂੰ ਇਸ ਬਾਰੇ ਦੱਸਿਆ ਗਿਆ ਤਾਂ ਉਸਦੇ ਪਰਿਵਾਰ ਨੇ ਪੁੱਤਰ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਉਸਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਇਸ ਕਾਰਨ ਪੁੱਤਰ ਪਿਛਲੇ ਤਿੰਨ ਦਿਨਾਂ ਤੋਂ ਲਾਪਤਾ ਸੀ ਤੇ ਅੱਜ ਦੁਪਹਿਰ ਉਸਦੀ ਲਾਸ਼ ਰੇਲਵੇ ਲਾਈਨ ਨੇੜੇ ਇਕ ਦਰੱਖਤ ਨਾਲ ਲਟਕਦੀ ਮਿਲੀ। ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਜਾਂਚ ਲਈ ਮੌਕੇ 'ਤੇ ਪਹੁੰਚੀ ਜਿਨ੍ਹਾਂ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ