JALANDHAR WEATHER

ਸਕੂਲ ਦੀ ਅਲਾਟਮੈਂਟ ਸਬੰਧੀ ਧੋਖਾਧੜੀ ਮਾਮਲੇ 'ਚ ਆਸ਼ੂ ਨੂੰ ਅਗਾਊਂ ਜ਼ਮਾਨਤ

ਲੁਧਿਆਣਾ, 6 ਜੂਨ (ਪਰਮਿੰਦਰ ਸਿੰਘ ਆਹੂਜਾ)-ਸਕੂਲ ਦੀ ਅਲਾਟਮੈਂਟ ਸਬੰਧੀ ਧੋਖਾਧੜੀ ਦੇ ਮਾਮਲੇ ਵਿਚ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਵਲੋਂ 11 ਜੂਨ ਤੱਕ ਅਗਾਊਂ ਜ਼ਮਾਨਤ ਦੇ ਦਿੱਤੀ ਹੈ ਅਤੇ ਇਸ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਅਦਾਲਤ ਵਿਚ ਰਿਕਾਰਡ ਪੇਸ਼ ਕਰਨ ਦੇ ਵੀ ਹੁਕਮ ਦਿੱਤੇ ਗਏ ਹਨ। ਵਿਜੀਲੈਂਸ ਬਿਊਰੋ ਵਲੋਂ ਇਸ ਮਾਮਲੇ ਵਿਚ ਬੀਤੀ ਸ਼ਾਮ ਹੀ ਆਸ਼ੂ ਨੂੰ ਅੱਜ ਲਈ ਤਲਬ ਕੀਤਾ ਸੀ ਪਰ ਬਾਅਦ ਵਿਚ ਇਕ ਨਾਟਕੀ ਘਟਨਾਕ੍ਰਮ ਤਹਿਤ ਵਿਜੀਲੈਂਸ ਬਿਊਰੋ ਦੇ ਐਸ.ਐਸ. ਪੀ. ਨੂੰ ਮੁਅੱਤਲ ਵੀ ਕਰ ਦਿੱਤਾ ਗਿਆ ਸੀ 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ