JALANDHAR WEATHER

ਪਿੰਡ ਭੋਰਾ ਵਿਖੇ ਰੰਜਿਸ਼ਨ ਨੌਜਵਾਨ ਦਾ ਕਤਲ

ਬੰਗਾ, 7 ਜੂਨ (ਕੁਲਦੀਪ ਸਿੰਘ ਪਾਬਲਾ)-ਬੰਗਾ ਦੇ ਨੇੜਲੇ ਪਿੰਡ ਭੋਰਾ ਵਿਖੇ ਨੌਜਵਾਨਾਂ ਦੀ ਆਪਸੀ ਰੰਜਿਸ਼ ਕਾਰਨ ਇਕ ਨੌਜਵਾਨ ਦੀ ਲੜਾਈ ਝਗੜੇ ਦੌਰਾਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਅਰਸ਼ਵੀਰ ਸਿੰਘ (22) ਦੇ ਪਿਤਾ ਗੁਰਬਚਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਭੋਰਾ ਤੋਂ ਜਾਂਦੀ ਮੋਰਾਂਵਾਲੀ ਸੜਕ ਉਤੇ ਇਕ ਧਾਰਮਿਕ ਅਸਥਾਨ ਉਤੇ ਮੇਲਾ ਚੱਲ ਰਿਹਾ ਸੀ। ਮੇਲੇ ਦੇ ਆਖਰੀ ਦਿਨ ਅਰਸ਼ਵੀਰ ਸਿੰਘ ਪੁੱਤਰ ਗੁਰਬਚਨ ਸਿੰਘ ਨਾਲ ਕੁਝ ਨੌਜਵਾਨਾਂ ਦਾ ਲੜਾਈ-ਝਗੜਾ ਹੋ ਗਿਆ। ਝਗੜੇ ਦੌਰਾਨ ਅਰਸ਼ ਦੇ ਸੱਟ ਜ਼ਿਆਦਾ ਲੱਗਣ ਕਰਕੇ ਜ਼ਖਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਬੰਗਾ ਵਿਖੇ ਇਲਾਜ ਲਈ ਲਿਆਂਦਾ ਗਿਆ। ਅਰਸ਼ਵੀਰ ਦੀ ਹਾਲਤ ਨਾਜ਼ੁਕ ਦੇਖਦੇ ਹੋਏ ਡਾਕਟਰਾਂ ਵਲੋਂ ਪ੍ਰਾਈਵੇਟ ਹਸਪਤਾਲ ਵਿਖੇ ਰੈਫਰ ਕਰ ਦਿੱਤਾ। ਜਿਥੇ ਡਾਕਟਰਾਂ ਵਲੋਂ ਮ੍ਰਿਤਕ ਐਲਾਨ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਥਾਣਾ ਸਦਰ ਬੰਗਾ ਦੀ ਪੁਲਿਸ ਮੌਕੇ ਉਤੇ ਪਹੁੰਚ ਗਈ। ਥਾਣਾ ਮੁਖੀ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਉਤੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ