ਭਾਜਪਾ ਦੇ ਕੌਮੀ ਓੁਪ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਸੰਗਰੂਰ, 8 ਜੂਨ (ਧੀਰਜ ਪਸ਼ੋਰੀਆ) - ਭਾਜਪਾ ਦੇ ਕੌਮੀ ਓੁਪ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਅਕਾਲੀ ਸਿਆਸਤ ਦੇ ਬੋਹੜ ਅਤੇ ਸਾਬਕਾ ਕੇਂਦਰੀ ਵਜ਼ੀਰ ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਸਰਧਾਂਜਲੀ ਸਮਾਗਮ ਮੌਕੇ ਭੇਜੇ ਸੰਦੇਸ਼ ਵਿਚ ਅਵਿਨਾਸ਼ ਰਾਏ ਖੰਨਾ ਨੇ ਕਿਹਾ ਸ: ਢੀਂਡਸਾ ਨੇ ਵੱਖ ਵੱਖ ਅਹੁਦਿਆਂ 'ਤੇ ਰਹਿੰਦਿਆਂ ਦੇਸ਼ ਦੀ ਸੇਵਾ ਕੀਤੀ ।