JALANDHAR WEATHER

ਲਾਸ਼ ਥਾਣੇ ਬਾਹਰ ਰੱਖ ਕੇ ਕਤਲ ਦਾ ਮੁਕੱਦਮਾ ਦਰਜ ਕਰਨ ਦੀ ਮੰਗ

ਚੋਗਾਵਾਂ/ਅਜਨਾਲਾ, 9 ਜੂਨ (ਗੁਰਵਿੰਦਰ ਸਿੰਘ ਕਲਸੀ/ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਆਉਂਦੇ ਪਿੰਡ ਛੰਨ ਕੱਲੇਵਾਲ ਦੇ ਇਕ ਵਿਅਕਤੀ ਦਾ ਕਤਲ ਕਰਕੇ ਲਾਸ਼ ਨੂੰ ਦਰਗਾਹ ਉਤੇ ਸੁੱਟਣ ਦੀ ਖਬਰ ਸਾਹਮਣੇ ਆਈ ਹੈ। ਇਸ ਸਬੰਧੀ ਮ੍ਰਿਤਕ ਸਰਬਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਪੁਲਿਸ ਥਾਣਾ ਭਿੰਡੀ ਸੈਦਾਂ ਵਿਖੇ ਰੱਖ ਕੇ ਕਤਲ ਦਾ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ। ਇਸ ਮੌਕੇ ਦਰਗਾਹ ਦੇ ਸੇਵਾਦਾਰ ਬਾਬਾ ਬੱਲ ਨੇ ਕਿਹਾ ਕਿ ਸਰਬਜੀਤ ਸਿੰਘ ਜਿਸ ਦੀ ਜਗਬੀਰ ਸਿੰਘ ਨਾਲ ਪੁਰਾਣੀ ਰੰਜਿਸ਼ ਚੱਲਦੀ ਆ ਰਹੀ ਸੀ। ਇਸੇ ਰੰਜਿਸ਼ ਦੇ ਚਲਦਿਆਂ ਸਰਬਜੀਤ ਸਿੰਘ ਦਾ ਕਤਲ ਕਰਕੇ ਲਾਸ਼ ਨੂੰ ਦਰਗਾਹ ਉਤੇ ਸੁੱਟ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮ੍ਰਿਤਕ ਸਰਬਜੀਤ ਸਿੰਘ ਨੇ ਅੱਜ ਤੜਕੇ ਵਿਦੇਸ਼ ਜਾਣਾ ਸੀ। ਇਸ ਸਬੰਧੀ ਥਾਣਾ ਭਿੰਡੀ ਸੈਦਾਂ ਦੇ ਮੁਖੀ ਕੁਲਵਿੰਦਰ ਸਿੰਘ ਨੇ ਕਿਹਾ ਕਿ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਜੋ ਵੀ ਰਿਪੋਰਟ ਆਵੇਗੀ, ਉਸ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ