JALANDHAR WEATHER

ਆਸਟ੍ਰੀਆ: ਸਕੂਲ ’ਚ ਹੋਈ ਗੋਲੀਬਾਰੀ

ਆਸਟ੍ਰੀਆ, 10 ਜੂਨ- ਅੱਜ ਸਵੇਰੇ ਆਸਟ੍ਰੀਆ ਦੇ ਸ਼ਹਿਰ ਗ੍ਰੇਜ਼ ਦੇ ਇਕ ਹਾਈ ਸਕੂਲ ਵਿਚ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਵਿਚ ਘੱਟੋ-ਘੱਟ 8 ਲੋਕ ਮਾਰੇ ਗਏ ਅਤੇ ਕਈ ਜ਼ਖਮੀ ਹੋ ਗਏ। ਪੁਲਿਸ ਨੇ ਇਲਾਕੇ ਵਿਚ ਇਕ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਲੋਕਾਂ ਨੂੰ ਉੱਥੋਂ ਦੂਰ ਰਹਿਣ ਲਈ ਕਿਹਾ ਗਿਆ ਹੈ। ਆਸਟ੍ਰੀਆ ਦੀਆਂ ਮੀਡੀਆ ਰਿਪੋਰਟਾਂ ਅਨੁਸਾਰ, ਸਵੇਰੇ 10 ਵਜੇ ਦੇ ਕਰੀਬ ਸਕੂਲ ਦੇ ਅੰਦਰ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਸੁਣੀਆਂ ਗਈਆਂ। ਇਸ ਤੋਂ ਤੁਰੰਤ ਬਾਅਦ ਪੁਲਿਸ ਮੌਕੇ ’ਤੇ ਪਹੁੰਚੀ। ਸਥਾਨਕ ਮੀਡੀਆ ਅਨੁਸਾਰ ਹਮਲਾਵਰ ਮਾਰਿਆ ਗਿਆ ਹੈ, ਪਰ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਪੁਲਿਸ ਬੁਲਾਰੇ ਸਾਬਰੀ ਯੋਰਗੁਨ ਨੇ ਕਿਹਾ ਕਿ ਪੁਲਿਸ ਅਜੇ ਵੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉੱਥੇ ਕੀ ਹੋਇਆ। ਇਸ ਸਮੇਂ ਮੌਕੇ ’ਤੇ ਸਪੈਸ਼ਲ ਫੋਰਸ ਕੋਬਰਾ ਤਾਇਨਾਤ ਕੀਤੀ ਗਈ ਹੈ। ਸਰਕਾਰੀ ਮੀਡੀਆ ਨੇ ਪੁਲਿਸ ਦੇ ਹਵਾਲੇ ਨਾਲ ਕਿਹਾ ਕਿ ਗੋਲੀਬਾਰੀ ਵਿਚ ਕਈ ਵਿਦਿਆਰਥੀ ਅਤੇ ਅਧਿਆਪਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਹਨ। ਰਿਪੋਰਟਾਂ ਅਨੁਸਾਰ, ਸ਼ੱਕੀ ਹਮਲਾਵਰ ਸ਼ਾਇਦ ਉਸੇ ਸਕੂਲ ਦਾ ਵਿਦਿਆਰਥੀ ਸੀ ਅਤੇ ਉਸ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ ਹੈ। ਦੱਸ ਦੇਈਏ ਕਿ ਗ੍ਰੇਜ਼ ਆਸਟਰੀਆ ਦਾ ਦੂਜਾ ਸਭ ਤੋਂ ਵੱਡਾ ਸ਼ਹਿਰ ਹੈ, ਜੋ ਦੇਸ਼ ਦੇ ਦੱਖਣ-ਪੂਰਬ ਵਿਚ ਸਥਿਤ ਹੈ ਅਤੇ ਉੱਥੇ ਲਗਭਗ 3 ਲੱਖ ਲੋਕ ਰਹਿੰਦੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ