JALANDHAR WEATHER

ਜ਼ਿਲ੍ਹੇ 'ਚ ਰੈੱਡ ਅਲਰਟ ਹੋਣ 'ਤੇ ਡੀ.ਐਸ.ਪੀ. ਵਲੋਂ ਨਾਕੇਬੰਦੀ ਦੌਰਾਨ ਚੈਕਿੰਗ

ਗੁਰੂਹਰਸਹਾਏ, 10 ਜੂਨ (ਕਪਿਲ ਕੰਧਾਰੀ)-ਜ਼ਿਲ੍ਹਾ ਫਿਰੋਜ਼ਪੁਰ ‘ਚ ਅਪਰਾਧਾਂ ਅਤੇ ਨਸ਼ਿਆਂ ਦੀ ਰੋਕਥਾਮ ਲਈ ਪੁਲਿਸ ਵਲੋਂ ਇਕ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ। ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਹਰਮਨਬੀਰ ਸਿੰਘ ਗਿੱਲ ਨੇ ਜ਼ਿਲ੍ਹੇ ਭਰ ਵਿਚ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ ਅਤੇ ਪੁਲਿਸ ਨੂੰ ਸਖ਼ਤ ਹੁਕਮ ਦਿੱਤੇ ਹਨ ਕਿ ਹਰ ਥਾਂ ਉਤੇ ਨਾਕੇ ਲਗਾ ਕੇ ਵ੍ਹੀਕਲ ਉਤੇ ਆਉਣ-ਜਾਣ ਵਾਲੇ ਲੋਕਾਂ ਦੀ ਚੈਕਿੰਗ ਕੀਤੀ ਜਾਵੇ। ਇਨ੍ਹਾਂ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਬ-ਡਵੀਜ਼ਨ ਗੁਰੂਹਰਸਹਾਏ ਦੇ ਡੀ. ਐਸ. ਪੀ. ਸਤਨਾਮ ਸਿੰਘ ਵਲੋਂ ਪੁਲਿਸ ਪਾਰਟੀ ਨੂੰ ਨਾਲ ਲੈ ਕੇ ਗੁਦੜਢੰਡੀ ਵਿਖੇ ਅਤੇ ਥਾਣਾ ਮੁਖੀ ਜਸਵਿੰਦਰ ਸਿੰਘ ਬਰਾੜ ਵਲੋਂ ਝੁਗੇ ਛਿੱਲਿਆ ਵਿਖੇ ਨਾਕੇਬੰਦੀ ਕਰਕੇ ਆਉਣ-ਜਾਣ ਵਾਲੇ ਵ੍ਹੀਕਲਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ, ਉਥੇ ਹੀ ਉਨ੍ਹਾਂ ਵਲੋਂ 15 ਦੇ ਕਰੀਬ ਵ੍ਹੀਕਲਾਂ ਦੇ ਚਲਾਨ ਵੀ ਕੀਤੇ ਗਏ। ਗੱਲਬਾਤ ਕਰਦਿਆਂ ਡੀ. ਐਸ. ਪੀ. ਸਤਨਾਮ ਸਿੰਘ ਤੇ ਥਾਣਾ ਮੁਖੀ ਜਸਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਉਨ੍ਹਾਂ ਵਲੋਂ ਰੈੱਡ ਅਲਰਟ ਹੋਣ ਉਤੇ ਨਾਕੇ ਲਗਾ ਕੇ ਵੱਡੀ ਗਿਣਤੀ ਵਿਚ ਵ੍ਹੀਕਲਾਂ ਦੀ ਜਾਂਚ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਨਸ਼ੇ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਰੋਕਣਾ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ