ਗ੍ਰਹਿ ਰਾਜ ਮੰਤਰੀ ਨੇ ਜਲੰਧਰ ਦੇ ਜ਼ੀਸ਼ਾਨ ਦੀ ਗ੍ਰਿਫ਼ਤਾਰੀ ਸੰਬੰਧੀ ਕੀਤੀ ਖੁਲਾਸਾ

ਜਲੰਧਰ, 12 ਜੂਨ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਦੇ ਆਗੂ ਅਤੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੇ ਕਤਲ ਦਾ ਮੁੱਖ ਸਾਜ਼ਿਸ਼ਕਰਤਾ ਮੰਨੇ ਜਾਣ ਵਾਲੇ ਜ਼ੀਸ਼ਾਨ ਅਖਤਰ ਨੂੰ ਕੈਨੇਡਾ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਜਾਣਕਾਰੀ ਮਹਾਰਾਸ਼ਟਰ ਦੇ ਗ੍ਰਹਿ ਰਾਜ ਮੰਤਰੀ ਯੋਗੇਸ਼ ਕਦਮ ਨੇ ਦਿੱਤੀ। 22 ਸਾਲਾ ਜ਼ੀਸ਼ਾਨ ਅਖਤਰ ਨੂੰ ਜਾਅਲੀ ਪਾਸਪੋਰਟ ਮਾਮਲੇ ਵਿਚ ਫੜਿਆ ਗਿਆ ਹੈ। ਯੋਗੇਸ਼ ਕਦਮ ਨੇ ਕਿਹਾ ਕਿ ਜ਼ੀਸ਼ਾਨ ਨੂੰ ਕੈਨੇਡਾ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅਸੀਂ ਉਸ ਨੂੰ ਭਾਰਤ ਵਾਪਸ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਉਸ ਨੂੰ ਭਾਰਤ ਲਿਆਂਦਾ ਜਾਵੇਗਾ ਅਤੇ ਹੋਰ ਪੁੱਛਗਿੱਛ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਮੰਗਲਵਾਰ (10 ਜੂਨ) ਨੂੰ ਖ਼ਬਰ ਆਈ ਸੀ ਕਿ ਜ਼ੀਸ਼ਾਨ ਅਖਤਰ ਨੂੰ ਕੈਨੇਡਾ ਵਿਚ ਹਿਰਾਸਤ ਵਿਚ ਲਿਆ ਗਿਆ ਹੈ। ਮੁੰਬਈ ਕ੍ਰਾਈਮ ਬ੍ਰਾਂਚ ਦੇ ਸੂਤਰਾਂ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਅਖਤਰ ਦੇ ਹਿਰਾਸਤ ਵਿਚ ਹੋਣ ਦੀ ਜਾਣਕਾਰੀ ਮਿਲੀ ਸੀ। ਦਰਅਸਲ, ਜ਼ੀਸ਼ਾਨ ਅਖਤਰ ਬਾਬਾ ਸਿੱਦੀਕੀ ਦੇ ਕਤਲ ਤੋਂ ਬਾਅਦ ਫਰਾਰ ਸੀ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਉਹ ਵਿਦੇਸ਼ ਕਿਵੇਂ ਗਿਆ ਹੋ ਸਕਦਾ ਹੈ, ਉਸ ਨੇ ਵਿਦੇਸ਼ ਜਾਣ ਲਈ ਜਾਅਲੀ ਪਾਸਪੋਰਟ ਦੀ ਵਰਤੋਂ ਕੀਤੀ। ਪੁਲਿਸ ਨੂੰ ਸ਼ੱਕ ਹੈ ਕਿ ਅਖਤਰ ਨਿਪਾਲ ਰਾਹੀਂ ਕੈਨੇਡਾ ਗਿਆ ਹੋ ਸਕਦਾ ਹੈ। ਮੁੰਬਈ ਪੁਲਿਸ ਦੇ ਅਨੁਸਾਰ, ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੇ ਬਾਬਾ ਸਿੱਦੀਕੀ ਨੂੰ ਮਾਰਨ ਲਈ ਜ਼ੀਸ਼ਾਨ ਅਖਤਰ ਅਤੇ ਸ਼ੁਭਮ ਲੋਂਕਰ ਨੂੰ ਨੌਕਰੀ ’ਤੇ ਰੱਖਿਆ ਸੀ। ਬਾਬਾ ਸਿੱਦੀਕੀ ਦੀ 12 ਅਕਤੂਬਰ 2024 ਨੂੰ ਮੁੰਬਈ ਦੇ ਬਾਂਦਰਾ ਇਲਾਕੇ ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਹੁਣ ਤੱਕ 25 ਤੋਂ ਵੱਧ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।