JALANDHAR WEATHER

ਇਜ਼ਰਾਈਲ ਨੇ ਈਰਾਨ ’ਤੇ ਫਿਰ ਕੀਤਾ ਹਮਲਾ

ਤਹਿਰਾਨ, 14 ਜੂਨ- ਇਜ਼ਰਾਈਲੀ ਲੜਾਕੂ ਜਹਾਜ਼ਾਂ ਨੇ ਅੱਜ ਸਵੇਰੇ ਇਕ ਵਾਰ ਫਿਰ ਈਰਾਨ ਦੀ ਰਾਜਧਾਨੀ ਤਹਿਰਾਨ ਨੂੰ ਨਿਸ਼ਾਨਾ ਬਣਾਇਆ ਹੈ। ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇਕ ਵੀਡੀਓ ਵਿਚ ਤਹਿਰਾਨ ਦਾ ਮੇਹਰਾਬਾਦ ਅੰਤਰਰਾਸ਼ਟਰੀ ਹਵਾਈ ਅੱਡਾ ਅੱਗ ਦੀਆਂ ਲਪਟਾਂ ਵਿਚ ਘਿਰਿਆ ਹੋਇਆ ਦਿਖਾਈ ਦਿੱਤਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਇਜ਼ਰਾਈਲੀ ਫੌਜ ਨੇ ਕਿਹਾ ਕਿ ਈਰਾਨ ਨੇ ਫਿਰ ਤੋਂ ਮਿਜ਼ਾਈਲ ਹਮਲੇ ਸ਼ੁਰੂ ਕਰ ਦਿੱਤੇ ਹਨ। ਉੱਤਰੀ ਇਜ਼ਰਾਈਲ ਅਤੇ ਇਜ਼ਰਾਈਲ ਦੇ ਨਿਯੰਤਰਿਤ ਗੋਲਾਨ ਹਾਈਟਸ ਵਿਚ ਲਗਾਤਾਰ ਸਾਇਰਨ ਵੱਜ ਰਹੇ ਹਨ। ਲੋਕਾਂ ਨੂੰ ਬੰਬ ਸ਼ੈਲਟਰਾਂ ਵਿਚ ਜਾਣ ਦੀ ਅਪੀਲ ਕੀਤੀ ਗਈ ਹੈ। ਫੌਜ ਦਾ ਕਹਿਣਾ ਹੈ ਕਿ ਉਸ ਨੇ ਈਰਾਨ ਤੋਂ ਦਾਗੀਆਂ ਗਈਆਂ ਕਈ ਮਿਜ਼ਾਈਲਾਂ ਦਾ ਪਤਾ ਲਗਾਇਆ ਹੈ ਤੇ ਹਵਾਈ ਫੌਜ ਹਮਲਿਆਂ ਨੂੰ ਅਸਫ਼ਲ ਕਰਨ ਲਈ ਕੰਮ ਕਰ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ