JALANDHAR WEATHER

ਨਿਊ ਅੰਮ੍ਰਿਤਸਰ ਵਿਖੇ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ ਗੱਡੀ, ਇਕ ਦੀ ਮੌਤ, ਪੰਜ ਜ਼ਖਮੀ

ਸੁਲਤਾਨਵਿੰਡ, (ਅੰਮ੍ਰਿਤਸਰ), 14 ਜੂਨ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ-ਜਲੰਧਰ ਹਾਈਵੇ ਸਥਿਤ ਨਿਊ ਅੰਮ੍ਰਿਤਸਰ ਵਿਖੇ ਦੇਰ ਰਾਤ ਇਕ ਵੈਨਿਊ ਗੱਡੀ ਬੇਕਾਬੂ ਹੋ ਕੇ ਦਰੱਖਤ ਵਿਚ ਵੱਜਣ ਕਾਰਨ ਇਕ ਦੀ ਮੌਤ ਅਤੇ ਪੰਜ ਵਿਅਕਤੀ ਗੰਭੀਰ ਰੂਪ ’ਚ ਜ਼ਖ਼ਮੀ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੁਲਤਾਨਵਿੰਡ ਦੇ ਏ.ਐਸ.ਆਈ. ਵਿਕਰਮਜੀਤ ਸਿੰਘ ਨੇ ਦੱਸਿਆ ਕਿ ਰਾਤ ਕਰੀਬ 1.30 ਵਜੇ ਇਕ ਵੈਨਿਊ ਗੱਡੀ ਨੰਬਰ ਪੀ.ਬੀ. 02 ਈ.ਐਫ਼. 0404, ਜਿਸ ਵਿਚ ਛੇ ਵਿਅਕਤੀ ਸਵਾਰ ਹੋ ਕੇ ਤੇਜ਼ੀ ਨਾਲ ਗੋਲਡਨ ਗੇਟ ਸਾਈਡ ਤੋਂ ਅੰਮ੍ਰਿਤਸਰ ਵੱਲ ਆ ਰਹੇ ਸਨ ਜਦੋਂ ਉਹ ਨਿਊ ਅੰਮ੍ਰਿਤਸਰ ਕੋਲ ਪੁੱਜੇ ਤਾਂ ਗੱਡੀ ਬੇਕਾਬੂ ਹੋ ਜਾਣ ਕਾਰਨ ਇਕ ਦਰੱਖਤ ਨਾਲ ਟਕਰਾ ਗਈ, ਜਿਸ ਨਾਲ ਮੌਕੇ ’ਤੇ ਇਕ ਵਿਅਕਤੀ ਦੀ ਮੌਤ ਹੋ ਗਈ, ਜਿਸ ਦੀ ਪਛਾਣ ਜਤਿੰਦਰ ਸਿੰਘ (31) ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਨੋਸ਼ਹਿਰਾ ਫਹਿਤਗੜ੍ਹ ਚੂੜੀਆਂ ਰੋਡ ਅੰਮ੍ਰਿਤਸਰ ਵਜੋਂ ਹੋਈ ਹੈ ਜੋ ਕਿ ਪੇਸ਼ੇ ਵਜੋਂ ਸਰਕਾਰੀ ਡਾਕਟਰ ਸੀ, ਜਿਸ ਦੇ ਬਾਕੀ ਸਾਥੀ ਗੰਭੀਰ ਰੂਪ ’ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਅੰਮ੍ਰਿਤਸਰ ਦੇ ਵੱਖ-ਵੱਖ ਹਸਪਤਾਲਾਂ ’ਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੇ ਜ਼ਖਮੀ ਹੋਏ ਸਾਥੀ ਵੀ ਡਾਕਟਰ ਸਨ ਅਤੇ ਇਹ ਸਾਰੇ ਵਿਅਕਤੀ ਨਿਊ ਅੰਮ੍ਰਿਤਸਰ ਗੋਲਡਨ ਗੇਟ ਕੋਲ ਕਿਸੇ ਪ੍ਰੋਗਰਾਮ ਤੋਂ ਆ ਰਹੇ ਸਨ। ਏ.ਐਸ.ਆਈ. ਵਿਕਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਜਤਿੰਦਰ ਸਿੰਘ ਦੀ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾ ਨੇ ਪੁਲਿਸ ਕਾਰਵਾਈ ਤੋਂ ਮਨ੍ਹਾਂ ਕਰ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ