ਖੜਗੇ ਨੇ ਭਾਜਪਾ ਨੇਤਾ ਵਿਜੇ ਰੂਪਾਨੀ ਦੇ ਪੁੱਤਰ ਅਤੇ ਪਤਨੀ ਨਾਲ ਵੀਡੀਓ ਕਾਲ ਰਾਹੀਂ ਕੀਤੀ ਗੱਲ

ਨਵੀਂ ਦਿੱਲੀ, 14 ਜੂਨ - ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਵਿਜੇ ਰੂਪਾਨੀ ਦੇ ਪੁੱਤਰ ਅਤੇ ਪਤਨੀ ਨਾਲ ਵੀਡੀਓ ਕਾਲ ਰਾਹੀਂ ਗੱਲ ਕੀਤੀ ਅਤੇ ਪਰਿਵਾਰ ਦਾ ਦੁੱਖ ਸਾਂਝਾ ਕੀਤਾ। ਰੂਪਾਨੀ ਦੀ 12 ਜੂਨ ਨੂੰ ਅਹਿਮਦਾਬਾਦ ਵਿਖੇ ਹੋਏ ਜਹਾਜ਼ ਹਾਦਸੇ ਵਿਚ ਮੌਤ ਹੋ ਗਈ।