ਪੁਲਿਸ ਚੌਕੀ 'ਤੇ ਹੋਏ ਗ੍ਰਨੇਡ ਹਮਲੇ ਨਾਲ ਸੰਬੰਧਿਤ ਮਾਮਲੇ ਵਿਚ ਐਨ.ਆਈ.ਏ. ਵਲੋਂ ਤਿੰਨ ਮੁਲਜ਼ਮ ਚਾਰਜਸ਼ੀਟ

ਨਵੀਂ ਦਿੱਲੀ, 15 ਜੂਨ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ 2024 ਵਿਚ ਪੰਜਾਬ ਦੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਇਕ ਪੁਲਿਸ ਚੌਕੀ 'ਤੇ ਹੋਏ ਗ੍ਰਨੇਡ ਹਮਲੇ ਨਾਲ ਸੰਬੰਧਿਤ ਮਾਮਲੇ ਵਿਚ ਤਿੰਨ ਮੁਲਜ਼ਮਾਂ ਨੂੰ ਚਾਰਜਸ਼ੀਟ ਕੀਤਾ ਹੈ, ਜਿਸ ਵਿਚ ਪਾਬੰਦੀਸ਼ੁਦਾ ਖ਼ਾਲਿਸਤਾਨ ਜ਼ਿੰਦਾਬਾਦ ਫੋਰਸ (ਕੇ.ਜ਼ੈਡ.ਐਫ.) ਅੱਤਵਾਦੀ ਸੰਗਠਨ ਦੁਆਰਾ ਇਕ ਵੱਡੀ ਸਾਜ਼ਿਸ਼ ਦਾ ਪਤਾ ਲਗਾਇਆ ਗਿਆ ਹੈ।