ਸ੍ਰੀ ਅਕਾਲ ਤਖਤ ਸਾਹਿਬ ਦਾ ਸਿਰਜਨਾ ਦਿਵਸ ਮਨਾਇਆ


ਅੰਮ੍ਰਿਤਸਰ, 16 ਜੂਨ (ਜਸਵੰਤ ਸਿੰਘ ਜੱਸ)- ਸਿੱਖ ਧਰਮ ਦੇ ਭਗਤੀ ਅਤੇ ਸ਼ਕਤੀ ਦੇ ਕੇਂਦਰ ਸ੍ਰੀ ਅਕਾਲ ਤਖਤ ਸਾਹਿਬ ਦਾ ਸਿਰਜਣਾ ਦਿਵਸ ਅੱਜ ਸ਼੍ਰੋਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਵਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਅਕਾਲ ਤਖਤ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਜਥਿਆਂ ਵਲੋਂ ਸ਼ਬਦ ਗਾਇਨ ਕੀਤਾ ਜਾ ਰਿਹਾ ਹੈ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਐਡੀਸ਼ਨਲ ਸਕੱਤਰ ਬਿਜੇ ਸਿੰਘ , ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ, ਮੈਨੇਜਰ ਜਸਪਾਲ ਸਿੰਘ, ਅਤੇ ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਅਤੇ ਸਿੱਖ ਸੰਗਤਾਂ ਹਾਜ਼ਰ ਹਨ। ਜ਼ਿਕਰਯੋਗ ਹੈ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵਲੋਂ 1606 ਈਸਵੀ ਵਿਚ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸ੍ਰੀ ਅਕਾਲ ਤਖਤ ਸਾਹਿਬ ਦੀ ਸਿਰਜਣਾ ਕੀਤੀ ਗਈ ਸੀ।