JALANDHAR WEATHER

ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤਾ ਗਿਆ ਸਾਈਪ੍ਰਸ ਦਾ ਸਰਵਉੱਚ ਸਨਮਾਨ

ਨਿਕੋਸੀਆ, 16 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਾਈਪ੍ਰਸ ਦਾ ਸਰਵਉੱਚ ਸਨਮਾਨ ਦਿੱਤਾ ਗਿਆ ਹੈ। ਸਾਈਪ੍ਰਸ ਦੇ ਰਾਸ਼ਟਰਪਤੀ ਨਿਕੋਸ ਕ੍ਰਿਸਟੋਡੂਲਾਈਡਜ਼ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸਾਈਪ੍ਰਸ ਦਾ ਸਰਵਉੱਚ ਸਨਮਾਨ, ਗ੍ਰੈਂਡ ਕਰਾਸ ਆਫ਼ ਦ ਆਰਡਰ ਆਫ਼ ਮਕਾਰੀਓਸ ਪ੍ਰਦਾਨ ਕੀਤਾ। ਆਰਡਰ ਆਫ਼ ਮਕਾਰੀਓਸ ਸਾਈਪ੍ਰਸ ਦੁਆਰਾ ਦਿੱਤਾ ਗਿਆ ਇਕ ਨਾਈਟਹੁੱਡ ਸਨਮਾਨ ਹੈ, ਜਿਸ ਦਾ ਨਾਮ ਸਾਈਪ੍ਰਸ ਦੇ ਪਹਿਲੇ ਰਾਸ਼ਟਰਪਤੀ ਆਰਚਬਿਸ਼ਪ ਮਕਾਰੀਓਸ ਦੇ ਨਾਮ ’ਤੇ ਰੱਖਿਆ ਗਿਆ ਸੀ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸ਼੍ਰੀਮਾਨ ਰਾਸ਼ਟਰਪਤੀ, ਮੈਂ ਤੁਹਾਡਾ, ਸਾਈਪ੍ਰਸ ਸਰਕਾਰ ਅਤੇ ਸਾਈਪ੍ਰਸ ਦੇ ਲੋਕਾਂ ਦਾ ਗ੍ਰੈਂਡ ਕਰਾਸ ਆਫ਼ ਦ ਆਰਡਰ ਆਫ਼ ਮਕਾਰੀਓਸ ਸਨਮਾਨ ਲਈ ਦਿਲੋਂ ਧੰਨਵਾਦ ਕਰਦਾ ਹਾਂ। ਇਹ ਸਿਰਫ਼ ਨਰਿੰਦਰ ਮੋਦੀ ਲਈ ਹੀ ਨਹੀਂ, ਸਗੋਂ 140 ਕਰੋੜ ਭਾਰਤੀਆਂ ਲਈ ਹੈ। ਇਹ ਉਨ੍ਹਾਂ ਦੀਆਂ ਯੋਗਤਾਵਾਂ ਅਤੇ ਇੱਛਾਵਾਂ ਲਈ ਸਨਮਾਨ ਹੈ। ਇਹ ਸਾਡੀ ਸੰਸਕ੍ਰਿਤੀ, ਭਾਈਚਾਰੇ ਅਤੇ ਵਸੁਧੈਵ ਕੁਟੁੰਬਕਮ ਦੀ ਵਿਚਾਰਧਾਰਾ ਲਈ ਸਨਮਾਨ ਹੈ। ਮੈਂ ਇਸ ਨੂੰ ਭਾਰਤ ਅਤੇ ਸਾਈਪ੍ਰਸ ਦੇ ਦੋਸਤਾਨਾ ਸੰਬੰਧਾਂ, ਸਾਡੇ ਸਾਂਝੇ ਮੁੱਲਾਂ ਅਤੇ ਆਪਸੀ ਸਮਝ ਨੂੰ ਸਮਰਪਿਤ ਕਰਦਾ ਹਾਂ। ਮੈਂ ਸਾਰੇ ਭਾਰਤੀਆਂ ਵਲੋਂ ਇਸ ਸਨਮਾਨ ਨੂੰ ਬਹੁਤ ਨਿਮਰਤਾ ਨਾਲ ਸਵੀਕਾਰ ਕਰਦਾ ਹਾਂ। ਇਹ ਪੁਰਸਕਾਰ ਸ਼ਾਂਤੀ, ਸੁਰੱਖਿਆ, ਪ੍ਰਭੂਸੱਤਾ, ਖੇਤਰੀ ਅਖੰਡਤਾ ਅਤੇ ਸਾਡੇ ਲੋਕਾਂ ਪ੍ਰਤੀ ਸਾਡੀ ਅਟੁੱਟ ਵਚਨਬੱਧਤਾ ਦਾ ਪ੍ਰਤੀਕ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ