ਜੰਗ ਦੌਰਾਨ ਈਰਾਨ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹੈ - ਡੋਨਾਲਡ ਟਰੰਪ
ਨਵੀਂ ਦਿੱਲੀ, 18 ਜੂਨ-ਈਰਾਨ 'ਤੇ ਹਮਲਾ ਕਰਨ ਬਾਰੇ ਪੁੱਛੇ ਜਾਣ 'ਤੇ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਮੈਂ ਇਹ ਨਹੀਂ ਕਰ ਸਕਦਾ। ਮੈਂ ਤੁਹਾਨੂੰ ਦੱਸ ਸਕਦਾ ਹਾਂ ਕਿ ਈਰਾਨ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਹ ਗੱਲਬਾਤ ਕਰਨਾ ਚਾਹੁੰਦੇ ਹਨ। ਪਾਕਿਸਤਾਨੀ ਫੌਜ ਮੁਖੀ ਅਸੀਮ ਮੁਨੀਰ ਨਾਲ ਆਪਣੀ ਮੁਲਾਕਾਤ ਬਾਰੇ ਪੁੱਛੇ ਜਾਣ 'ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਮੈਂ ਜੰਗ ਰੋਕ ਦਿੱਤੀ ਹੈ। ਮੈਨੂੰ ਪਾਕਿਸਤਾਨ ਪਸੰਦ ਹੈ। ਮੈਨੂੰ ਲੱਗਦਾ ਹੈ ਕਿ ਨਰਿੰਦਰ ਮੋਦੀ ਇਕ ਸ਼ਾਨਦਾਰ ਵਿਅਕਤੀ ਹੈ। ਮੈਂ ਕੱਲ੍ਹ ਰਾਤ ਉਨ੍ਹਾਂ ਨਾਲ ਗੱਲ ਕੀਤੀ। ਅਸੀਂ ਪ੍ਰਧਾਨ ਮੰਤਰੀ ਮੋਦੀ ਨਾਲ ਇਕ ਵਪਾਰ ਸੌਦਾ ਕਰਨ ਜਾ ਰਹੇ ਹਾਂ। ਮੈਂ ਪਾਕਿਸਤਾਨ ਅਤੇ ਭਾਰਤ ਵਿਚਕਾਰ ਜੰਗ ਰੋਕ ਦਿੱਤੀ ਹੈ।
;
;
;
;
;
;
;
;