ਪ੍ਰਧਾਨ ਮੰਤਰੀ ਮੋਦੀ ਵਲੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਜਨਮਦਿਨ ਦੀਆਂ ਵਧਾਈਆਂ

ਨਵੀਂ ਦਿੱਲੀ, 20 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਟਵੀਟ ਕਰ ਕਿ ਉਨ੍ਹਾਂ ਦਾ ਜੀਵਨ ਅਤੇ ਅਗਵਾਈ ਦੇਸ਼ ਭਰ ਦੇ ਕਰੋੜਾਂ ਲੋਕਾਂ ਨੂੰ ਪ੍ਰੇਰਿਤ ਕਰਦੇ ਰਹਿੰਦੇ ਹਨ। ਜਨਤਕ ਸੇਵਾ, ਸਮਾਜਿਕ ਨਿਆਂ ਅਤੇ ਸਮਾਵੇਸ਼ੀ ਵਿਕਾਸ ਪ੍ਰਤੀ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਸਾਰਿਆਂ ਲਈ ਉਮੀਦ ਅਤੇ ਤਾਕਤ ਦੀ ਕਿਰਨ ਹੈ।