JALANDHAR WEATHER

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫ਼ਾਸ਼

ਚੰਡੀਗੜ੍ਹ/ਅੰਮ੍ਰਿਤਸਰ, 21 ਜੂਨ (ਗਗਨਦੀਪ ਸ਼ਰਮਾ)- ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਟਵੀਟ ਕਰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਯੂ.ਕੇ.-ਅਧਾਰਤ ਹੈਂਡਲਰ ਧਰਮ ਸਿੰਘ ਉਰਫ਼ ਧਰਮਾ ਸੰਧੂ ਦੁਆਰਾ ਸੰਚਾਲਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ, ਜੋ ਕਿ ਪਾਕਿਸਤਾਨ-ਅਧਾਰਤ ਅੱਤਵਾਦੀ ਹਰਵਿੰਦਰ ਰਿੰਦਾ ਦਾ ਨਜ਼ਦੀਕੀ ਸਾਥੀ ਹੈ ਅਤੇ ਇਸਦੇ ਨਾਲ ਹੀ ਇਕ ਸਥਾਨਕ ਸੰਚਾਲਕ ਓਂਕਾਰ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਪਾਸੋਂ 6 ਆਧੁਨਿਕ ਪਿਸਤੌਲ, 4 ਗਲੌਕ 9 ਐਮ.ਐਮ. ਅਤੇ 2 ਪੀ.ਐਕਸ5 (.30 ਬੋਰ) ਬਰਾਮਦ ਕੀਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਐਫ਼.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਵਧੇਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ ਪੁਲਿਸ ਦੇ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਵੀ ਇਸ ਸੰਬੰਧੀ ਖ਼ੁਲਾਸਾ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ