ਭਾਰਤ-ਇੰਗਲੈਂਡ ਪਹਿਲਾ ਟੈਸਟ : ਯਸ਼ਸਵੀ ਜਾਇਸਵਾਲ ਅਤੇ ਸ਼ੁਭਮਨ ਗਿੱਲ ਤੋਂ ਬਾਅਦ ਰਿਸ਼ਭ ਪੰਤ ਦਾ ਵੀ ਸ਼ਾਨਦਾਰ ਸੈਂਕੜਾ

ਲੀਡਸ, 20 ਜੂਨ - ਭਾਰਤ ਅਤੇ ਇੰਗਲੈਂਡ ਵਿਚਕਾਰ ਪਹਿਲੇ ਟੈਸਟ ਮੈਚ ਵਿਚ ਕਪਤਾਨ ਸ਼ੁਭਮਨ ਗਿੱਲ ਤੇ ਯਸ਼ਸਵੀ ਜਾਇਸਵਾਲ ਦੇ ਸੈਂਕੜਿਆਂ ਤੋਂ ਬਾਅਦ ਦੂਜੇ ਦਿਨ ਵਿਕਟਕੀਪਰ ਰਿਸ਼ਭ ਪੰਤ ਨੇ ਆਪਣੀਆਂ 100 ਦੌੜਾਂ ਪੂਰੀਆਂ ਕਰ ਲਈਆਂ ਹਨ। ਖ਼ਬਰ ਲਿਖੇ ਜਾਣ ਤੱਕ ਭਾਰਤ ਨੇ ਪਹਿਲੀ ਪਾਰੀ ਵਿਚ 3 ਵਿਕਟਾਂ ਦੇ ਨੁਕਸਾਨ 'ਤੇ ਦੌੜਾਂ ਬਣਾ ਲਈ ਸਨ। ਸ਼ੁਭਨ ਗਿੱਲ 147 ਅਤੇ ਰਿਸ਼ਭ ਪੰਤ 113 ਦੌੜਾਂ ਬਣਾ ਕੇ ਕਰੀਜ਼ 'ਤੇ ਡਟੇ ਹੋਏ ਸਨ।