ਦੱਖਣ-ਪੱਛਮੀ ਮਾਨਸੂਨ ਦੇ ਦੋ ਦਿਨਾਂ ਦੌਰਾਨ ਪੰਜਾਬ ਸਮੇਤ ਹੋਰਨਾਂ ਰਾਜਾਂ ਵਿਚ ਅੱਗੇ ਵਧਣ ਲਈ ਹਾਲਾਤ ਅਨੁਕੂਲ - ਮੌਸਮ ਵਿਭਾਗ

ਨਵੀਂ ਦਿੱਲੀ, 22 ਜੂਨ - ਮੌਸਮ ਵਿਭਾਗ ਅਨੁਸਾਰ ਦੱਖਣ-ਪੱਛਮੀ ਮਾਨਸੂਨ ਹਿਮਾਚਲ ਪ੍ਰਦੇਸ਼ ਦੇ ਜ਼ਿਆਦਾਤਰ ਹਿੱਸਿਆਂ, ਪੂਰੇ ਲੱਦਾਖ ਅਤੇ ਕਸ਼ਮੀਰ, ਜੰਮੂ ਦੇ ਜ਼ਿਆਦਾਤਰ ਹਿੱਸਿਆਂ ਅਤੇ ਪੰਜਾਬ ਦੇ ਕੁਝ ਹਿੱਸਿਆਂ ਵਿਚ ਅੱਗੇ ਵਧਿਆ ਹੈ।ਅਗਲੇ ਦੋ ਦਿਨਾਂ ਦੌਰਾਨ ਦੱਖਣ-ਪੱਛਮੀ ਮਾਨਸੂਨ ਦੇ ਉੱਤਰੀ ਅਰਬ ਸਾਗਰ ਦੇ ਬਾਕੀ ਹਿੱਸਿਆਂ, ਰਾਜਸਥਾਨ ਅਤੇ ਪੰਜਾਬ ਦੇ ਕੁਝ ਹੋਰ ਹਿੱਸਿਆਂ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਕੁਝ ਹਿੱਸਿਆਂ ਅਤੇ ਪੱਛਮੀ ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਅਤੇ ਜੰਮੂ ਦੇ ਬਾਕੀ ਹਿੱਸਿਆਂ ਵਿਚ ਅੱਗੇ ਵਧਣ ਲਈ ਹਾਲਾਤ ਅਨੁਕੂਲ ਹਨ।